ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੰਭੂ ਤੇ ਖਨੌਰੀ ਬਾਰਡਰ ’ਤੇ ਧਰਨਾਕਾਰੀ ਕਿਸਾਨਾਂ ਲਈ ਦੁੱਧ ਦੀ ਸੇਵਾ

11:02 AM Jul 14, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਜੁਲਾਈ
ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡੇਰਾ ਲਾ ਕੇ ਬੈਠੇ ਕਿਸਾਨਾਂ ਲਈ ਸਿਰਸਾ ਤੋਂ ਦੁੱਧ ਦੀ ਸੇਵਾ ਲਗਾਤਾਰ ਭੇਜੀ ਜਾ ਰਹੀ ਹੈ। ਇਸੇ ਲੜੀ ’ਚ ਅੱਜ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਆਗੂਆਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਧਰਨਾਕਾਰੀ ਕਿਸਾਨਾਂ ਲਈ ਦੁੱਧ ਦੀ ਸੇਵਾ ਭੇਜੀ ਗਈ। ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਿਸਾਨ ਨੇ ਆਪਣੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡੇਰਾ ਲਾਇਆ ਹੋਇਆ ਹੈ। ਧਰਨੇ ਨੂੰ ਅੱਜ 152 ਦਿਨ ਹੋ ਗਏ ਹਨ ਅਤੇ ਕਿਸਾਨਾਂ ਲਈ ਲੰਗਰ ਅਤੇ ਦੁੱਧ ਦੀ ਸੇਵਾ ਨਿਰੰਤਰ ਜਾਰੀ ਹੈ। ਹਰ ਸ਼ਨਿਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਬੀਕੇਈ ਲਗਾਤਾਰ ਪਿੰਡਾਂ ਦੇ ਸਹਿਯੋਗ ਨਾਲ ਸਿਰਸਾ ਤੋਂ ਖਨੌਰੀ ਸਰਹੱਦ ਤੱਕ ਦੁੱਧ ਭੇਜ ਰਹੀ ਹੈ। ਇਸੇ ਲੜੀ ਤਹਿਤ ਕਿਸਾਨ ਪੂਰਨ ਚੰਦ ਉਰਫ ਬਲਰਾਮ ਸਹਾਰਨ, ਵਿਨੋਦ, ਦਲੀਪ ਸਹਾਰਨ, ਅਭਿਮੰਨਿਊ ਸਹਾਰਨ, ਭਰਤ ਸਿੰਘ ਸਹਾਰਨ, ਮਨੀਸ਼ ਕਸਾਨੀਆ, ਮੋਹਨ ਲਾਲ ਸਹਾਰਨ, ਪ੍ਰਦੀਪ ਕਸਾਨੀਆ, ਪੂਰਨ ਨਾਇਕ, ਧਰਮਵੀਰ ਸਾਹੂ, ਸੰਦੀਪ ਕਸਾਨੀਆ, ਮਹਾਵੀਰ ਕਾਂਤੇਵਾਲ, ਜਗਦੀਸ਼ ਚੰਦਰ ਦੀ ਅਗਵਾਈ ਹੇਠ ਦੁੱਧ ਭੇਜਿਆ ਗਿਆ।

Advertisement

Advertisement