ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਭੂ ਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨਾਂ ਲਈ ਦੁੱਧ ਭੇਜਿਆ

09:50 AM May 29, 2024 IST
ਧਰਨਾਕਾਰੀਆਂ ਲਈ ਦੁੱਧ ਇਕੱਠਾ ਕਰਦੇ ਹੋਏ ਕਿਸਾਨ। -ਫੋਟੋ: ਪ੍ਰਭੂ

ਸਿਰਸਾ:

Advertisement

ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੰਭੂ ਤੇ ਖਨੌਰੀ ਸਰਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਲਈ ਸਿਰਸਾ ਤੋਂ ਦੁੱਧ ਦੀ ਸੇਵਾ ਜਾਰੀ ਹੈ। ਇਸੇ ਲੜੀ ’ਚ ਭਾਰਤੀ ਕਿਸਾਨ ਏਕਤਾ (ਬੀਕੇਈ) ਵੱਲੋਂ ਪਿੰਡਾਂ ’ਚੋਂ ਦੁੱਧ ਇਕੱਠਾ ਕਰ ਕੇ ਧਰਨਾਕਰੀ ਕਿਸਾਨਾਂ ਲਈ ਭੇਜਿਆ ਗਿਆ ਹੈ। ਬੀਕੇਈ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ 13 ਫਰਵਰੀ ਤੋਂ ਖਨੌਰੀ, ਸ਼ੰਭੂ, ਡੱਬਵਾਲੀ, ਰਤਨਪੁਰ (ਸੰਗਰੀਆ) ਸਰਹੱਦ ’ਤੇ ਧਰਨਾ ਦੇ ਰਹੇ ਹਨ। ਸਿਰਸਾ ਤੋਂ ਕਿਸਾਨਾਂ ਲਈ ਲੰਗਰ ਅਤੇ ਦੁੱਧ ਦੀ ਸੇਵਾ ਨਿਰੰਤਰ ਚੱਲ ਰਹੀ ਹੈ। ਸ੍ਰੀ ਔਲਖ ਨੇ ਦੱਸਿਆ ਹੈ ਕਿ ਦੋ ਜੂਨ ਨੂੰ ਸਿਰਸਾ ਤੋਂ ਕਿਸਾਨ ਵੱਡੀ ਗਿਣਤੀ ’ਚ ਆਪਣੇ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਵੱਡੀ ਗਿਣਤੀ ਵਿੱਚ ਸਰਹੱਦਾਂ ’ਤੇ ਪੁੱਜਣਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement