For the best experience, open
https://m.punjabitribuneonline.com
on your mobile browser.
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ

07:41 AM Sep 12, 2024 IST
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਠੱਗੇ
Advertisement

ਲੁਧਿਆਣਾ: ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇੱਕ ਔਰਤ ਸਮੇਤ ਦੋ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।‌ ਇਸ ਸਬੰਧੀ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ਵਾਸੀ ਨਾਨਕੀ ਨੇ ਦੱਸਿਆ ਕਿ ਮੈੜ ਕਲੋਨੀ, ਨਿਊ ਸ਼ਿਮਲਾਪੁਰੀ ਰਹਿੰਦੀ ਇੱਕ ਔਰਤ ਨੇ ਸਾਥੀ ਸਮੇਤ ਹਮਮਸ਼ਵਰਾ ਹੋ ਕੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ’ਤੇ ਕੁੱਲ 4 ਲੱਖ ਰੁਪਏ ਲੈ ਲਏ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਮੁੱਦਈਆਂ ਦੀ ਰਾਸ਼ੀ ਵਾਪਸ ਕੀਤੀ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement