For the best experience, open
https://m.punjabitribuneonline.com
on your mobile browser.
Advertisement

ਸੁਰਿੰਦਰ ਮਕਸੂਦਪੁਰੀ ਨੂੰ ‘ਮਿਨੀ ਕਹਾਣੀ ਯਾਦਗਾਰੀ ਪੁਰਸਕਾਰ’

09:15 AM Mar 17, 2024 IST
ਸੁਰਿੰਦਰ ਮਕਸੂਦਪੁਰੀ ਨੂੰ ‘ਮਿਨੀ ਕਹਾਣੀ ਯਾਦਗਾਰੀ ਪੁਰਸਕਾਰ’
ਲੇਖਕ ਸੁਰਿੰਦਰ ਮਕਸੂਦਪੁਰੀ ਨੂੰ ਪੁਰਸਕਾਰ ਦਿੰਦੇ ਹੋਏ ਪਤਵੰਤੇ। ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 16 ਮਾਰਚ
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਕੇਂਦਰੀ ਪੰਜਾਬੀ ਮਿਨੀ ਕਹਾਣੀ ਲੇਖਕ ਮੰਚ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ, ਪਟਿਆਲਾ ਵਿੱਚ ‘24ਵਾਂ ਮਾਤਾ ਮਾਨ ਕੌਰ ਮਿੰਨੀ ਕਹਾਣੀ ਯਾਦਗਾਰੀ ਪੁਰਸਕਾਰ’ ਪੰਜਾਬੀ ਲੇਖਕ ਸੁਰਿੰਦਰ ਮਕਸੂਦਪੁਰੀ (ਜਲੰਧਰ) ਨੂੰ ਪ੍ਰਦਾਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੂੰ ਨਗਦ ਰਾਸ਼ੀ ਤੋਂ ਬਿਨਾਂ ਸਨਮਾਨ ਪੱਤਰ ਭੇਟ ਕੀਤੇ ਗਏ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਵਿਦਵਾਨ ਡਾ. ਗੁਰਬਚਨ ਸਿੰਘ ਰਾਹੀ, ਕੇਂਦਰੀ ਪੰਜਾਬੀ ਮਿਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਰਾਣਾ ਤੇ ਸੁਖਦੇਵ ਸਿੰਘ ਸ਼ਾਂਤ ਆਦਿ ਸ਼ਾਮਲ ਹੋਏ।
ਡਾ. ਆਸ਼ਟ ਨੇ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਸਭਾ ਪਟਿਆਲਾ ਤੇ ਕੇਂਦਰੀ ਪੰਜਾਬੀ ਮਿਨੀ ਕਹਾਣੀ ਲੇਖਕ ਮੰਚ ਇਕੱ‌ਠਿਆਂ ਮਾਤਾ ਮਾਨ ਕੌਰ ਮਿਨੀ ਕਹਾਣੀ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਉਂਦੇ ਹਨ। ਕੇਂਦਰੀ ਪੰਜਾਬੀ ਮਿਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਉਹ ਆਪਣੇ ਮਰਹੂਮ ਮਾਤਾ ਮਾਨ ਕੌਰ ਦੀ ਯਾਦ ਵਿੱਚ ਹਰ ਸਾਲ ਮਿਨੀ ਕਹਾਣੀ ਦੇ ਪਿੜ ਵਿੱਚ ਯੋਗਦਾਨ ਪਾਉਣ ਵਾਲੇ ਸਾਹਿਤਕਾਰ ਨੂੰ ਸਨਮਾਨਿਤ ਕਰਦੇ ਹਨ।
ਮੁੱਖ ਮਹਿਮਾਨ ਡਾ. ਗੁਰਬਚਨ ਸਿੰਘ ਰਾਹੀ ਨੇ ਕਿਹਾ ਕਿ ਸਾਹਿਤ ਸਭਾਵਾਂ ਪੁੰਗਰਦੇ ਸਾਹਿਤਕਾਰਾਂ ਲਈ ਵਰਦਾਨ ਦਾ ਕੰਮ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਦੇ ਨਾਮਵਰ ਮਿਨੀ ਕਹਾਣੀ ਲੇਖਕ ਸੁਰਿੰਦਰ ਮਕਸੂਦਪੁਰੀ ਨੂੰ ‘24ਵਾਂ ਮਾਤਾ ਮਾਨ ਕੌਰ ਮਿਨੀ ਕਹਾਣੀ ਯਾਦਗਾਰੀ ਪੁਰਸਕਾਰ’ ਪ੍ਰਦਾਨ ਕੀਤਾ ਗਿਆ। ਉਨ੍ਹਾਂ ਬਾਰੇ ਸਨਮਾਨ ਪੱਤਰ ਮਿਨੀ ਕਹਾਣੀ ਲੇਖਕ ਸੁਖਦੇਵ ਸਿੰਘ ਸ਼ਾਂਤ ਨੇ ਪੜ੍ਹਿਆ। ਸਮਾਗਮ ਵਿੱਚ ਵੱਖ ਵੱਖ ਸਾਹਿਤਕਾਰਾਂ ਨੇ ਆਪੋ ਆਪਣੀਆਂ ਰਚਨਾਵਾਂ ਸੁਣਾਈਆਂ ਜਿਨ੍ਹਾਂ ਉੱਪਰ ਚਰਚਾ ਵੀ ਹੋਈ।

Advertisement

Advertisement
Author Image

sanam grng

View all posts

Advertisement
Advertisement
×