ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਆਂ ਨਦੀ ਅਤੇ ਸਤਲੁਜ ’ਚ ਖਣਨ ਮਾਫੀਆ ਮੁੜ ਸਰਗਰਮ

08:30 AM Aug 05, 2024 IST
ਸੁਆਂ ਨਦੀ ਵਿੱਚ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ।

ਬਲਵਿੰਦਰ ਰੈਤ
ਨੂਰਪੁਰ ਬੇਦੀ, 29 ਜੁਲਾਈ
ਖਣਨ ਮਾਫੀਆ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸੁਆਂ ਨਦੀ ਅਤੇ ਸਤਲੁਜ ਦਰਿਆ ਵਿੱਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਸੁਆਂ ਨਦੀ ਕੰਢੇ ਲੱਗੇ ਸੈਂਕੜੇ ਸਟੋਨ ਕਰੱਸ਼ਰਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਨਦੀ ਨੇੜਲਾ ਇਲਾਕਾ ਖੋਖਲਾ ਕਰ ਦਿੱਤਾ ਹੈ। ਭੰਗਲ, ਖੇੜਾ ਕਲਮੋਟ, ਪਲਾਟਾ, ਹਰੀਪੁਰ, ਸਪਾਲਮਾਂ ਵਿੱਚ ਰਾਤ ਨੂੰ ਨਾਜਾਇਜ਼ ਮਾਈਨਿੰਗ ਸ਼ੁਰੂ ਹੋ ਜਾਂਦੀ ਹੈ ਅਤੇ ਸਵੇਰ 5 ਵਜੇ ਤੱਕ ਜਾਰੀ ਰਹਿੰਦੀ ਹੈ।
ਇਸੇ ਤਰ੍ਹਾਂ ਹੋਰ ਥਾਈਂ ਵੀ ਮਾਈਨਿੰਗ ਕੀਤੀ ਜਾ ਰਹੀ ਹੈ। ਤਤਕਾਲੀ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰ ਵੇਲੇ ਵੀ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਸੀ। ਸਰਕਾਰ ਵਿੱਚ ਪਹੁੰਚ ਰੱਖਣ ਵਾਲਿਆਂ ਦੇ ਸਟੋਨ ਕਰੱਸ਼ਰ ਹੁੰਦੇ ਸਨ ਜੋ ਇਲਾਕੇ ਨੁੰ ਲੁੱਟ ਕੇ ਚੱਲਦੇ ਬਣੇ। ‘ਆਪ’ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਵਿੱਚ ਨਾਜਾਇਜ਼ ਮਾਈਨਿੰਗ ਨੂੰ ਕੁੱਝ ਠੱਲ੍ਹ ਪਾਈ ਹੈ ਪਰ ਫਿਰ ਵੀ ਰਾਤ ਨੂੰ ਰੇਤਾ ਤੇ ਬਜਰੀ ਨਾਲ ਭਰੇ ਸੈਂਕੜੇ ਟਿੱਪਰ ਬਿਨਾ ਰੋਕ-ਟੋਕ ਜਾ ਰਹੇ ਹਨ। ਮਾਈਨਿੰਗ ਵਿਭਾਗ ਦੇ ਐੇੱਸਡੀਓ ਲਖਵੀਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਕੋਈ ਠੋਸ ਜਵਾਬ ਨਹੀਂ ਦਿੱਤਾ।

Advertisement

ਖਣਨ ਮਾਫੀਆ ਨੂੰ ਨੱਥ ਪਾਈ ਜਾਵੇਗੀ: ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਆਪ’ ਸਰਕਾਰ ਖਣਨ ਮਾਫੀਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ। ਹਰ ਕੰਮ ਕਾਨੂੰਨ ਮੁਤਾਬਕ ਕੀਤਾ ਜਾਵੇਗਾ। ਜੇ ਕੋਈ ਨਾਜਾਇਜ਼ ਕੰਮ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਖਣਨ ਵਿਭਾਗ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ।

Advertisement
Advertisement