For the best experience, open
https://m.punjabitribuneonline.com
on your mobile browser.
Advertisement

ਮੰਤਰੀ ਨੇ ਮੇਅਰ ਸਣੇ ਗੁਰੂ ਰਵਿਦਾਸ ਧਾਮ ’ਚ ਮੱਥਾ ਟੇਕਿਆ

06:44 AM Jan 16, 2025 IST
ਮੰਤਰੀ ਨੇ ਮੇਅਰ ਸਣੇ ਗੁਰੂ ਰਵਿਦਾਸ ਧਾਮ ’ਚ ਮੱਥਾ ਟੇਕਿਆ
ਮੰਤਰੀ ਨੇ ਮੇਅਰ ਸਣੇ ਗੁਰੂ ਰਵਿਦਾਸ ਧਾਮ ’ਚ ਮੱਥਾ ਟੇਕਿਆ
Advertisement

ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨਾਲ ਬਾਗਬਾਨੀ ਮੰਤਰੀ ਮਹਿੰਦਰ ਭਗਤ।
ਹਤਿੰਦਰ ਮਹਿਤਾ
ਜਲੰਧਰ, 15 ਜਨਵਰੀ
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਪਾਰਟੀ ਅਧਿਕਾਰੀਆਂ ਨਾਲ ਸ੍ਰੀ ਗੁਰੂ ਰਵਿਦਾਸ ਧਾਮ ’ਚ ਮੱਥਾ ਟੇਕਿਆ। ਮਹਿੰਦਰ ਭਗਤ ਨੇ ‘ਆਪ’ ਦੇ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੇਠ ਸੱਤਪਾਲ, ਵਾਈਸ ਚੇਅਰਮੈਨ ਪਵਨ ਹੰਸ ਅਤੇ ਸੌਰਭ ਸੇਠ ਦੀ ਮੌਜੂਦਗੀ ਵਿੱਚ ਜਲੰਧਰ ਦੇ ਧਾਰਮਿਕ ਸਥਾਨ ਬੂਟਾ ਮੰਡੀ ਵਿਖੇ ਸਥਿਤ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ। ਮੰਦਰ ਦੀ ਪ੍ਰਬੰਧਕ ਕਮੇਟੀ ਨੇ ਸਾਰਿਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਪਹਿਲੀ ਵਾਰ ‘ਆਪ’ ਵੱਲੋਂ ਹਾਊਸ ਬਣਾਇਆ ਗਿਆ ਹੈ ਅਤੇ ਇਹ ਸਭ ਪ੍ਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸ਼ਹਿਰ ਨੂੰ ਵਿਕਸਤ ਸ਼ਹਿਰ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ,‘ਅਸੀਂ ਇਹਨਾਂ ਹੁਕਮਾਂ ਅਨੁਸਾਰ ਹੀ ਕੰਮ ਕਰਾਂਗੇ।’

Advertisement

Advertisement
Advertisement
Author Image

Advertisement