ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਤਰੀ ਅਨਮੋਲ ਗਗਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

10:42 AM Sep 13, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਅਨਮੋਲ ਗਗਨ ਮਾਨ ਅਤੇ ਹੋਰ।

ਸ਼ਸ਼ੀ ਪਾਲ ਜੈਨ
ਖਰੜ, 12 ਸਤੰਬਰ
ਹਲਾਕ ਖਰੜ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਸ੍ਰੀ ਰਾਮ ਭਵਨ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਸੀਵਰੇਜ, ਠੋਸ ਰਹਿੰਦ-ਖੂੰਹਦ ਦੇ ਨਿਬੇੜੇ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਕਈ ਮੁੱਦਿਆਂ ਨੂੰ ਸਮਾਂਬੱਧ ਹੱਲ ਕਰਨ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨਿਕ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸੌਂਪੀ ਗਈ। ਮੰਤਰੀ ਨੇ ਪ੍ਰਾਈਵੇਟ ਕਲੋਨੀਆਂ ਵਿੱਚ ਸੜਕਾਂ ’ਤੇ ਖੜ੍ਹੇ ਦੇ ਪਾਣੀ ਦੇ ਹੱਲ ਲਈ ਨਗਰ ਕੌਂਸਲ ਨੂੰ ਹਦਾਇਤ ਕੀਤੀ। ਵਾਰਡ 3 ਤੋਂ 11 ਤੱਕ ਨਾਲੇ ਤੋਂ ਕਬਜ਼ੇ ਹਟਾਉਣ ਲਈ ਐੱਸਡੀਐੱਮ ਗੁਰਮੰਦਰ ਸਿੰਘ ਨੂੰ ਆਦੇਸ਼ ਦਿੱਤੇ। ਮੰਤਰੀ ਨੇ ਈਓ ਨੂੰ ਫੀਲਡ ਵਿੱਚ ਡਿਊਟੀ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਕੰਮ ਵਾਲੇ ਸਥਾਨ ਉਤੇ ਹਾਜ਼ਰੀ ਦੀ ਜਾਂਚ ਕਰਨ ਲਈ ਵੀ ਕਿਹਾ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਪੁਰਾਣੇ ਡੰਪ ਵਿੱਚੋਂ ਰਹਿੰਦ-ਖੂੰਹਦ ਸਾਫ਼ ਕਰਵਾਉਣ ਦੇ ਨਿਰਦੇਸ਼ ਦਿੱਤੇ।
ਸੜਕਾਂ ਦੀ ਮੁਰੰਮਤ ਅਤੇ ਬਰਸਾਤੀ ਪਾਣੀ ਦੇ ਮੁੱਦਿਆਂ ਬਾਰੇ ਉਨ੍ਹਾਂ ਕਿਹਾ ਕਿ ਐਨਐਚਏਆਈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦਾ ਨਿਰੀਖਣ ਅਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ।

Advertisement

Advertisement