ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਤਰੀ ਬੈਂਸ ਤੇ ਸੰਸਦ ਮੈਂਬਰ ਕੰਗ ਮੰਦਰਾਂ ’ਚ ਨਤਮਸਤਕ

06:39 AM Aug 28, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 27 ਅਗਸਤ
ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਦੇਰ ਰਾਤ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਇੱਥੋਂ ਨੇੜਲੇ ਪਿੰਡ ਗੰਗੂਵਾਲ ਵਿੱਚ ਰਾਧਾ ਕ੍ਰਿਸ਼ਨ ਮੰਦਰ ਠਾਕੁਰ ਦੁਆਰਾ ਵਿੱਚ ਨਤਮਸਤਕ ਹੋਏ ਤੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਗ੍ਰੰਥਾਂ ਅਨੁਸਾਰ ਭਗਵਾਨ ਕ੍ਰਿਸ਼ਨ ਨੇ ਸੰਸਾਰ ਨੂੰ ਮਾਨਵਤਾ ਦੀ ਭਲਾਈ ਅਤੇ ਸਮੁੱਚੀ ਮਨੁੱਖ ਜਾਤੀ ਨੂੰ ਪ੍ਰੇਮ ਦਾ ਸੰਦੇਸ਼ ਦਿੱਤਾ ਹੈ। ਆਪਣੇ ਬਾਲਪਨ ਤੋਂ ਸਮੁੱਚੇ ਜੀਵਨ ਦੌਰਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਲੋਕਾਂ ਲਈ ਪ੍ਰੇਰਨਾ ਸ੍ਰੋਤ ਰਿਹਾ ਹੈ। ਇਸ ਮੌਕੇ ਸ੍ਰੀ ਬੈਂਸ ਨੇ ਰਾਧਾ ਕ੍ਰਿਸ਼ਨ ਮੰਦਰ ਠਾਕੁਰ ਦੁਆਰਾ ਰਾਮਾ ਡ੍ਰਾਮਾਟਿਕ ਕਮੇਟੀ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸਮੂਹ ਸੰਗਤ ਨੂੰ ਜਨਮਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਦੀ ਕਿਰਪਾ ਸਦਕਾ ਤੇ ਹਲਕਾ ਵਾਸੀਆਂ ਦੇ ਪਿਆਰ ਸਦਕਾ ਉਨ੍ਹਾਂ ਨੂੰ ਲੋਕ ਸਭਾ ਵਿੱਚ ਆਵਾਜ਼ ਚੁੱਕਣ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਦੋਵੇਂ ਆਗੂਆਂ ਵੱਲੋਂ ਕੀਰਤਪੁਰ ਸਾਹਿਬ ਵਿੱਚ ਵੀ ਧਾਰਮਿਕ ਸਥਾਨਾਂ ’ਤੇ ਹਾਜ਼ਰੀ ਭਰੀ ਗਈ।

Advertisement

Advertisement
Advertisement