ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮਾਂ ਵੱਲੋਂ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਨੇੜੇ ਰੈਲੀ

09:29 AM Mar 10, 2024 IST
ਪਟਿਆਲਾ ਵਿੱਚ ਸਿਹਤ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੰਦੇ ਹੋਏ ਮੁਲਾਜ਼ਮ।

ਸਰਬਜੀਤ ਸਿੰਘ ਭੰਗੂ
ਪਟਿਆਲਾ, 9 ਮਾਰਚ
ਮੰਗਾਂ ਦੀ ਪੂਰਤੀ ਲਈ ਦੋ ਸਾਲਾਂ ਤੋਂ ਪੰਜਾਬ ਸਰਕਾਰ ਨਾਲ ਰਾਬਤਾ ਸਾਧਦੇ ਆ ਰਹੇ ਸਿਹਤ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਨੇ ਅੱਜ ਇੱਥੇ ਸਥਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਨੇੜੇ ਅੱਜ ਰੋਸ ਰੈਲੀ ਕੀਤੀ। ‘ਨਸ਼ਾ ਛੁਡਾਓ ਮੁਲਾਜ਼ਮ ਯੂਨੀਅਨ ਪੰਜਾਬ’ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਹੇਠਾਂ ਝੰਡਿਆਂ ਨਾਲ ਲੈਸ ਹੋ ਕੇ ਨਾਅਰੇ ਮਾਰਦਾ ਹੋਇਆ ਇੱਥੇ ਪਾਸੀ ਰੋਡ ’ਤੇ ਪੁੱਜੇ ਮੁਲਾਜ਼ਮਾਂ ਦਾ ਇਹ ਕਾਫਲਾ ਜਦੋਂ ਮੰਤਰੀ ਦੀ ਕੋਠੀ ਵੱਲ ਵਧ ਰਿਹਾ ਸੀ ਤਾਂ ਪੁਲੀਸ ਨੇ ਪਹਿਲਾਂ ਤੋਂ ਹੀ ਕੀਤੀ ਗਈ ਨਾਕੇਬੰਦੀ ਕਰ ਕੇ ਰੋਕ ਲਿਆ ਪਰ ਮੁਲਾਜ਼ਮ ਕੋਠੀ ਤੱਕ ਅੱਪੜਨ ਲਈ ਬਜ਼ਿੱਦ ਰਹੇ। ਇਸ ਦੇ ਚੱਲਦਿਆਂ ਤੁਰੰਤ ਹੀ ਜ਼ਿਲ੍ਹਾ ਪ੍ਰ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਮੰਤਰੀ ਨਾਲ 19 ਮਾਰਚ ਲਈ ਮੀਟਿੰਗ ਮੁਕੱਰਰ ਕਰਵਾਈ ਪਰ ਫੇਰ ਮੁਲਾਜ਼ਮ ਇਸ ਮੀਟਿੰਗ ਦਾ ਲਿਖਤੀ ਸੱਦੇ ਲੈਣ ’ਤੇ ਅੜ ਗਏ। ਪ੍ਰਸ਼ਾਸਨ ਤੋਂ ਮੀਟਿੰਗ ਦਾ ਲਿਖਤੀ ਭਰੋਸਾ ਲੈਣ ਮਗਰੋਂ ਹੀ ਮੁਲਾਜ਼ਮਾਂ ਨੇ ਆਪਣੇ ਇਹ ਪ੍ਰਦਰਸ਼ਨ ਸਮਾਪਤ ਕੀਤਾ। ਮੁਲਾਜ਼ਮਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਪ੍ਰਧਾਨ ਪਰਮਿੰਦਰ ਸਿੰਘ ਦਾ ਕਹਿਣਾ ਸੀ ਕਿ 2 ਸਾਲਾਂ ਦੌਰਾਨ ਸਰਕਾਰ ਨਾਲ ਯੂਨੀਅਨ ਦੀਆਂ 25 ਮੀਟਿੰਗਾਂ ਹੋ ਚੁੱੱਕੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਇੱਕ ਨੁਕਾਤੀ ਮੰਗ ਦੀ ਵੀ ਪੂਰਤੀ ਨਹੀਂ ਹੋ ਸਕੀ। ਉਨ੍ਹਾਂ ਦਾ ਤਰਕ ਸੀ ਕਿ 2014 ਵਿੱਚ ਉਨ੍ਹਾਂ ਦੀ ਭਰਤੀ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਸਾਰੀਆਂ ਸ਼ਰਤਾਂ ਅਤੇ ਨਿਯਮਾਂ ਨੂੰ ਪੂਰਾ ਕਰਦਿਆਂ ਹੋਈ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਤੋਂ ਉਦੋਂ ਤੋਂ ਹੀ ਨਿਗੂਣੀਆਂ ਤਨਖਾਹਾਂ ’ਤੇ ਹੀ ਕੰਮ ਲਿਆ ਜਾ ਰਿਹਾ ਹੈ। ਇਸ ਨੂੰ ਉਨ੍ਹਾਂ ਦਾ ਸ਼ੋਸਣ ਕਰਨ ਦੇ ਤੁਲ ਕਰਾਰ ਦਿੰਦਿਆਂ ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਹਰੇਕ ਮੀਟਿੰਗ ’ਚ ਹੀ ਉਨ੍ਹਾਂ ਨੂੰ ਇਸ ਮੰਗ ਦੀ ਪੂਰਤੀ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਫੇਰ ਵੀ ਕੋਈ ਹੱੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਐਤਕੀ ਦੀ ਮੀਟਿੰਗ ਵਿੱਚ ਵੀ ਮਸਲੇ ਦਾ ਹੱਲ ਨਾ ਹੋਇਆ, ਤਾਂ ਉਨ੍ਹਾਂ ਨੂੰ ਮਜਬੂਰਨ ਹੋਰ ਵੀ ਤਿੱਖਾ ਐਕਸ਼ਨ ਕਰਨ ਲਈ ਮਜਬੂਰ ਹੋਣਾ ਪੈਣਾ ਹੈ। ਇਸ ਮੌਕੇ ਕਰਮਵੀਰ ਸਿੰਘ ਮੀਤ ਪ੍ਰਧਾਨ, ਪ੍ਰਸ਼ਾਂਤ ਆਦਿਆ ਜਨਰਲ ਸਕੱਤਰ ਅਤੇ ਨਵਦੀਪ ਸਿੰਘ ਵਿਰਕ ਐਡਵਾਈਜ਼ਰ ਸਮੇਤ ਕਈ ਹੋਰ ਅਹੁਦੇਦਾਰਾਂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement