ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਪ੍ਰੈੱਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਪੁੱਜੇ ਮੰਤਰੀ ਖੁੱਡੀਆਂ

06:10 AM Oct 10, 2024 IST
ਸੋਵੀਨਾਰ ਰਿਲੀਜ਼ ਕਰਦੇ ਹੋਏ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 9 ਅਕਤੂਬਰ
ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਦੀ 26ਵੀਂ ਵਰ੍ਹੇਗੰਢ ’ਤੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਪ੍ਰੈਸ ਕਲੱਬ ਲਈ ਪੱਕੀ ਥਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰ ਕੇ ਜਲਦੀ ਠੋਸ ਕਦਮ ਚੁੱਕੇ ਜਾਣਗੇ। ਇੱਥੋਂ ਦੇ ਸੈਕਟਰ-71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਮੀਡੀਆ ਸਮਾਜ ਦਾ ਅਹਿਮ ਅੰਗ ਹੈ। ਉਨ੍ਹਾਂ ਨੇ ਪ੍ਰੈਸ ਕਲੱਬ ਦਾ ਸੋਵੀਨਰ ਵੀ ਜਾਰੀ ਕੀਤਾ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪ੍ਰੈਸ ਕਲੱਬ ਲਈ ਜ਼ਮੀਨ ਲੈਣ ਲਈ ਸਾਂਝੇ ਯਤਨ ਹੋਣ।
ਇਸ ਤੋਂ ਪਹਿਲਾਂ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਐੱਸਡੀਐਮ ਦਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ ਵੀ ਮੌਜੂਦ ਸਨ।

Advertisement

Advertisement