For the best experience, open
https://m.punjabitribuneonline.com
on your mobile browser.
Advertisement

ਕਲਮਛੋੜ ਹੜਤਾਲ ’ਤੇ ਡਟੇ ਮਨਿਸਟੀਰੀਅਲ ਕਾਮੇ

10:41 AM Dec 05, 2023 IST
ਕਲਮਛੋੜ ਹੜਤਾਲ ’ਤੇ ਡਟੇ ਮਨਿਸਟੀਰੀਅਲ ਕਾਮੇ
ਪਠਾਨਕੋਟ ’ਚ ਨਾਅਰੇਬਾਜ਼ੀ ਕਰਦੇ ਹੋਏ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਆਗੂ।
Advertisement

ਐੱਨਪੀ ਧਵਨ
ਪਠਾਨਕੋਟ, 4 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਪਠਾਨਕੋਟ ਦੇ ਮਨਿਸਟੀਰੀਅਲ ਕਾਮਿਆਂ ਨੇ ਕਲਮ ਛੱਡੋ/ਕਪਿਊਟਰ ਬੰਦ ਹੜਤਾਲ ਦੇ ਚਲਦਿਆਂ ਅੱਜ ਰੋਸ ਮੁਜ਼ਾਹਰਾ ਕੀਤਾ ਅਤੇ ਡੀਸੀ ਦਫਤਰ ਤੋਂ ਲੈ ਕੇ ਮਲਿਕਪੁਰ ਚੌਕ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਗੁਰਦੀਪ ਸਫਰੀ, ਵਿਸ਼ਾਲਵੀਰ, ਜਗਦੀਪ ਕਾਟਲ ਤੇ ਰਾਜਦੀਪਕ ਗੁਪਤਾ ਨੇ ਸੰਬੋਧਨ ਕੀਤਾ ਜਦ ਕਿ ਇੰਨ੍ਹਾਂ ਕਾਮਿਆਂ ਦੀ ਹੜਤਾਲ ਹੋਣ ਕਾਰਨ ਆਮ ਲੋਕ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਭਟਕਦੇ ਨਜ਼ਰ ਆਏ ਅਤੇ ਉਨ੍ਹਾਂ ਨੂੰ ਨਿਰਾਸ਼ ਪਰਤਣਾ ਪੈ ਰਿਹਾ ਸੀ। ਇਸ ਮੌਕੇ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ 23 ਨਵੰਬਰ ਤੋਂ ਕਲਮ ਛੱਡੋ/ਕਪਿਊਟਰ ਬੰਦ ਹੜਤਾਲ ਤੇ ਚੱਲ ਰਹੇ ਹਨ। ਪਰ ਅਜੇ ਤੱਕ ਵੀ ਪੰਜਾਬ ਸਰਕਾਰ ਉਪਰ ਇਸ ਦਾ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਇਸ ਹੜਤਾਲ ਨੂੰ ਅੱਗੇ ਹੋਰ ਵਧਾ ਦੇਣਗੇ। ਇਸ ਸਮੇਂ ਜਤਿੰਦਰ ਸ਼ਰਮਾ, ਸੰਜੀਵ ਪਠਾਨੀਆ, ਸੰਗਰਾਮ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਬਾਜਵਾ, ਕੀਮਤੀ ਕਸ਼ਯਪ, ਰਣਬੀਰ ਸਿੰਘ, ਸਾਹਿਲ, ਵਿਕਰਮਜੀਤ ਸਿੰਘ, ਸੱਤਪਾਲ, ਵਾਸੂ ਖਜੂਰੀਆ, ਰਾਜੀਵ ਕੁਮਾਰ, ਕ੍ਰਿਸ਼ਨ ਕੁਮਾਰ, ਗੁਲਸ਼ਨ ਨਵਲ, ਰਮਨ ਕੁਮਾਰ, ਮੁਨੀਸ਼, ਦੀਪਕ ਖਜੂਰੀਆ, ਬਲਵਿੰਦਰ ਕੌਰ, ਰੂਹੀ, ਬਲਜੀਤ ਕੌਰ, ਸੋਨੀਆ, ਸੁਭਾਸ਼ ਕੁਮਾਰ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।
ਤਰਨ ਤਾਰਨ (ਗੁਰਬਖਸ਼ਪੁਰੀ) : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਦੇ ਅੱਜ 27ਵੇਂ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਵੱਖ-ਵੱਖ ਵਿਭਾਗਾਂ ਦੇ ਦਫਤਰੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਇਕ ਰੋਸ ਰੈਲੀ ਕੀਤੀ ਅਤੇ ਮੰਗਾਂ ਮੰਨਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸਰਾਂ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਵੱਖ ਵੱਖ ਵਿਭਾਗਾਂ ਦੇ ਦਫਤਰੀ ਮੁਲਾਜ਼ਮਾਂ ਨੂੰ ਅੰਗਰੇਜ਼ ਸਿੰਘ ਰੰਧਾਵਾ, ਜਸਪਾਲ ਸਿੰਘ ਸੰਧੂ, ਜਸਵਿੰਦਰ ਸਿੰਘ, ਚਮਕੌਰ ਸਿੰਘ, ਕਰਵਿੰਦਰ ਸਿੰਘ ਚੀਮਾ, ਤਰਸੇਮ ਸਿੰਘ ਨੇ ਸੰਬੋਧਨ ਕੀਤਾ।

Advertisement

ਪੀਸੀਐੱਮਐੱਸ ਐਸੋਸੀਏਸ਼ਨ ਵੱਲੋਂ ਹੜਤਾਲ ਨੂੰ ਹਮਾਇਤ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਚੱਲ ਰਹੀ ਹੜਤਾਲ ਨੂੰ ਪੀਸੀਐੱਮਐੱਸ ਐਸੋਸੀਏਸ਼ਨ ਨੇ ਸਮਰਥਨ ਦਿੱਤਾ ਹੈ। ਸਿਵਲ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਕਲੈਰੀਕਲ ਸਟਾਫ਼ ਅਤੇ ਦਰਜਾ ਚਾਰ ਕਾਮਿਆਂ ਨੇ ਅੱਜ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਰੈਲੀ ਵਿੱਚ ਸ਼ਮੂਲੀਅਤ ਕੀਤੀ। ਪੀਸੀਐੱਮਐੱਸ ਐਸੋਸੀਏਸ਼ਨ ਦੇ ਪ੍ਰਧਨ ਡਾ. ਕਰਤਾਰ ਸਿੰਘ ਨੇ ਕਿਹਾ ਕਿ ਮਨਿਸਟੀਰੀਅਲ ਯੂੀਨਅਨ ਲੰਬੇ ਸਮੇਂ ਤੋਂ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਯੂਨੀਅਨ ਦੀਆਂ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ ਤਾਂ ਜੋ ਹੜਤਾਲ ਖਤਮ ਕਰ ਕੇ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਮੰਗਾਂ ਮੰਨਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਝਾਂ ਫਰੰਟ ਵਲੋਂ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ, ਜੋਗਿੰਦਰ ਸਿੰਘ, ਸੁਖਦੇਵ ਸਿੰਘ ਪੰਨੂ, ਪ੍ਰਭਜੀਤ ਸਿੰਘ ਉੱਪਲ , ਮਦਨ ਗੋਪਾਲ, ਨੱਥਾ ਸਿੰਘ, ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੇ ਸਮਰਥਨ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ , ਸੁਰਿੰਦਰਪਾਲ ਸਿੰਘ ਮੋਲੋਵਾਲੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ ਜਦ ਕਿ ਦੂਜੇ ਪਾਸੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

Advertisement
Author Image

Advertisement
Advertisement
×