ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਿਸਟੀਰੀਅਲ ਕਾਮਿਆਂ ਵੱਲੋਂ ਬਰਨਾਲਾ ’ਚ ਸੂਬਾ ਪੱਧਰੀ ਪ੍ਰਦਰਸ਼ਨ ਭਲਕੇ

07:46 AM Nov 12, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 11 ਨਵੰਬਰ
ਮਨਿਸਟੀਰੀਅਲ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਭੱਠਲ ਅਤੇ ਡੀਸੀ ਦਫ਼ਤਰ ਕਲੈਰੀਕਲ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਚਾਨਾ ਤੇ ਜਨਰਲ ਸਕੱਤਰ ਰਾਵਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਕੇ ਧੋਖਾ ਕੀਤਾ ਹੈ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਮੀਟਿੰਗਾਂ ਰੱਖ ਕੇ ਗੱਲਬਾਤ ਤੋਂ ਤੋਂ ਭੱਜ ਰਹੀ ਹੈ। ਅੱਜ ਤੱਕ ਮੰਨੀਆਂ ਹੋਈਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਹਿਤ 13 ਨਵੰਬਰ ਨੂੰ ਬਰਨਾਲਾ ਵਿਚ ਸੂਬਾ ਪੱਧਰੀ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਭਰਾਤਰੀ ਜਥੇਬੰਦੀਆਂ, ਮੁਲਾਜ਼ਮਾਂ ਅਤੇ ਪੈਨਸ਼ਨ ਕਮੇਟੀ ਨੂੰ ਅਪੀਲ ਕੀਤੀ ਹੈ ਕਿ 13 ਨਵੰਬਰ ਦੇ ਪ੍ਰਦਰਸ਼ਨ ’ਚ ਸਾਥ ਦੇਣ ਤਾਂ ਕਿ ਪੰਜਾਬ ਸਰਕਾਰ ਤੋਂ ਹੱਕੀ ਤੇ ਜਾਇਜ਼ ਮੰਗਾਂ ਮੰਨਵਾਈਆਂ ਜਾਣ। ਇਸ ਮੌਕੇ ਵਿੱਕੀ ਡਾਬਰਾ, ਮੱਖਣ ਸਿੰਘ ਤੇ ਜਤਿੰਦਰ ਸਿੰਘ ਹਾਜ਼ਰ ਸਨ।

Advertisement

Advertisement