ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੈਂਪ ਲਾਉਣ ਦੇ ਨਿਰਦੇਸ਼

07:37 AM Jul 16, 2023 IST

ਦੇਹਰਾਦੂਨ/ਉਤਰਕਾਸ਼ੀ, 15 ਜੁਲਾਈ
ਉੱਤਰ-ਪੱਛਮੀ ਹਿਮਾਲਿਆ ਖੇਤਰ ਵਿੱਚ ਮੌਨਸੂਨ ਦਾ ਕਹਿਰ ਜਾਰੀ ਹੈ। ਹੜ੍ਹ ਪ੍ਰਭਾਵਿਤ ਸੂਬੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਆਪਣੀ ਕੈਬਨਿਟ ਦੇ ਮੰਤਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੈਂਪ ਲਾਉਣ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਧਰ, ਸੂਬੇ ਦੇ ਗੜ੍ਹਵਾਲ ਜ਼ਿਲ੍ਹੇ ਦੀ ਪੌੜੀ ਤਹਿਸੀਲ ਵਿੱਚ ਚਾਮੀ ਪਿੰਡ ਨੇੜੇ ਅੱਜ ਮਲਬਾ ਡਿੱਗਣ ਕਾਰਨ ਯਮੁਨੋਤਰੀ ਹਾਈਵੇਅ ਨੰਬਰ 123 ਬੰਦ ਹੋ ਗਿਆ।
ਮੌਸਮ ਵਿਭਾਗ ਨੇ 16 ਤੇ 17 ਜੁਲਾਈ ਨੂੰ ਟੀਹਰੀ, ਪੌੜੀ, ਹਰਿਦੁਆਰ ਤੇ ਦੇਹਰਾਦੂਨ ਜ਼ਿਲ੍ਹਿਆਂ ਅਤੇ 17 ਜੁਲਾਈ ਨੂੰ ਚੰਪਾਵਤ, ਨੈਣੀਤਾਲ ਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਪਿਛਲੇ ਕਈ ਦਨਿਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਵਿੱਚ ਜ਼ਿੰਦਗੀ ਲੀਹ ਤੋਂ ਲਹਿ ਗਈ ਹੈ। ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੇ ਹਨ। ਪੁਲ ਰੁੜ੍ਹ ਗਏ ਹਨ ਅਤੇ ਢਿੱਗਾਂ ਡਿੱਗਣ ਕਾਰਨ ਸੜਕਾਂ ਬੰਦ ਹਨ।
ਧਾਮੀ ਨੇ ਮੰਤਰੀਆਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਡੇਰੇ ਜਮਾਉਣ ਅਤੇ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਹੈ ਤਾਂ ਕਿ ਉਹ ਇਸ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ। ਹਰਿਦੁਆਰ ਜ਼ਿਲ੍ਹੇ ਦੇ ਲਕਸਰ, ਭਗਵਾਨਪੁਰ, ਹਰਿਦੁਆਰ ਅਤੇ ਰੁੜਕੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਤੇ ਕਾਰਜ ਚੱਲ ਰਹੇ ਹਨ। ਇਸ ਜ਼ਿਲ੍ਹੇ ਵਿੱਚ ਮੀਂਹ ਕਾਰਨ 14 ਜੁਲਾਈ ਤੱਕ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। -ਪੀਟੀਆਈ

Advertisement

Advertisement
Tags :
ਹੜ੍ਹਕੈਂਪਖੇਤਰਾਂਨਿਰਦੇਸ਼ਪ੍ਰਭਾਵਿਤਮੰਤਰੀਆਂਲਾਉਣਵਿੱਚ