For the best experience, open
https://m.punjabitribuneonline.com
on your mobile browser.
Advertisement

ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ

08:51 AM Jul 11, 2023 IST
ਮੰਤਰੀਆਂ  ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ
ਪਟਿਆਲਾ ਦੇ ਪ੍ਰੇਮ ਬਾਗ ਪੈਲੇਸ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਮੀਤ ਹੇਅਰ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 10 ਜੁਲਾਈ
ਪਟਿਆਲਾ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਟਿਆਲਾ ਲਈ ਦੋ ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਭਾਰੀ ਮੀਂਹ ਦੇ ਮੱਦੇਨਜ਼ਰ ਪ੍ਰਭਾਵਿਤ ਵਿਅਕਤੀਆਂ ਦੀ ਸਹੂਲਤ ਲਈ ਆਰਜ਼ੀ ਕੈਂਪਾਂ ਵਿੱਚ ਪੰਜਾਬ ਸਰਕਾਰ ਵੱਲੋਂ ਖਾਣ-ਪੀਣ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੰਤਰੀ ਨੇ ਕਿਹਾ ਕਿ ਇਸ ਹਾਲਾਤ ਨਾਲ ਨਜਿੱਠਣ ਲਈ ਸੂਬੇ ਭਰ ਲਈ 33.50 ਕਰੋੜ ਦੇ ਐਡਵਾਂਸ ਫੰਡ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਵੱਡੀ ਨਦੀ ਦਾ ਦੌਰਾ ਕਰਨ ਉਪਰੰਤ ਪ੍ਰੇਮ ਬਾਗ ਪੈਲੇਸ ਦਾ ਦੌਰਾ ਕਰ ਕੇ ਇਥੇ ਰਹਿ ਰਹੇ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰਾਂ ਅਤੇ ਸੂਬੇ ਵਿੱਚ ਪੈ ਰਹੀ ਲਗਾਤਾਰ ਬਾਰਸ਼ ਕਾਰਨ ਨਦੀਆਂ ਤੇ ਨਹਿਰਾਂ ਦਾ ਪਾਣੀ ਓਵਰ ਫਲੋਅ ਹੋ ਕੇ ਘਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਰਜ਼ੀ ਕੈਂਪਾਂ ਵਿੱਚ ਜਾ ਕੇ ਖ਼ੁਦ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰੀ ਮੀਂਹ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਵਿੱਚੋਂ ਲੰਘਦੇ ਸਰਹਿੰਦ ਚੋਅ ਦੇ ਨੇੜਲੇ ਇਲਾਕਿਆਂ ਸੁਨਾਮ, ਘਾਸੀਵਾਲਾ, ਜਖੇਪਲ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਥਾਨਕ ਵਾਸੀਆਂ ਨਾਲ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।
ਸੰਗਰੂਰ/ਮੂਨਕ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਗੋਇਲ, ਡੀਸੀ ਸੰਗਰੂਰ ਜਤਿੰਦਰ ਜ਼ੋਰਵਾਲ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਵੱਲੋਂ ਘੱਗਰ ਨੇੜੇ ਵਸਦੇ ਪਿੰਡਾਂ ਸੁਰਜਨ ਭੈਣੀ, ਸਲੇਮਗੜ੍ਹ, ਭੂੰਦੜ ਭੈਣੀ, ਬੁਸੇਰਾ, ਬੰਗਾਂ ਆਦਿ ਦਾ ਦੌਰਾ ਕਰ ਕੇ ਸੰਭਾਵੀ ਹੜ੍ਹਾਂ ਤੋਂ ਬਚਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਦੇਵੀਗੜ੍ਹ (ਪੱਤਰ ਪ੍ਰੇਰਕ): ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹਲਕਾ ਸਨੌਰ ਦੇ ਮੀਂਹ ਨਾਲ ਪ੍ਰਭਾਵਿਤ ਦੇਵੀਗੜ੍ਹ, ਖਰਾਬਗੜ੍ਹ, ਬੀਬੀਪੁਰ, ਅਦਾਲਤੀਵਾਲਾ, ਮਗਰ ਸਾਹਿਬ ਸਣੇ ਹੋਰਨਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।
ਡਕਾਲਾ/ਸਮਾਣਾ (ਪੱਤਰ ਪ੍ਰੇਰਕ): ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ, ਝੰਬੋ ਡਰੇਨ ਤੇ ਹੋਰ ਬਰਸਾਤੀ ਨਾਲਿਆਂ ਸਣੇ ਕਈ ਪਿੰਡਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ|

Advertisement

Advertisement
Tags :
Author Image

Advertisement
Advertisement
×