ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਅਰ ਕੈਨੇਡਾ ਦੀ ਉਡਾਣ ਵਿੱਚ ਬੰਬ ਰੱਖਣ ਦੀ ਈਮੇਲ ਭੇਜਣ ਦੇ ਦੋਸ਼ ਹੇਠ ਨਾਬਾਲਗ ਗ੍ਰਿਫ਼਼ਤਾਰ

08:01 AM Jun 12, 2024 IST

ਪੱਤਰ ਪ੍ਰੇਰਕ
ਨਵੀਂ ਦਿਲੀ, 11 ਜੂਨ
ਦਿੱਲੀ ਪੁਲੀਸ ਨੇ ਚਾਰ ਜੂਨ ਨੂੰ ਟੋਰਾਂਟੋ ਜਾ ਰਹੀ ਏਅਰ ਕੈਨੇਡਾ ਦੀ ਉਡਾਣ ਵਿੱਚ ਬੰਬ ਰੱਖਣ ਦਾ ਝੂਠਾ ਦਾਅਵਾ ਕਰਨ ਵਾਲੇ ਇੱਕ 13 ਸਾਲਾ ਲੜਕੇ ਨੂੰ ਦਿੱਲੀ ਹਵਾਈ ਅੱਡੇ ’ਤੇ ਕਥਿਤ ਤੌਰ ’ਤੇ ਈਮੇਲ ਭੇਜਣ ਦੇ ਦੋਸ਼ ਵਿੱਚ ਅੱਜ ਇੱਥੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਲੜਕੇ ਨੇ ਧਮਕੀ ‘ਸਿਰਫ਼ ਮਜ਼ੇ ਲਈ’ ਭੇਜੀ ਸੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਸ ਨੂੰ ਵਾਪਸ ਲੱਭਿਆ ਜਾ ਸਕਦਾ ਹੈ ਜਾਂ ਨਹੀਂ। ਫੜੇ ਜਾਣ ਮਗਰੋਂ ਲੜਕੇ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲੀਸ ਡਿਪਟੀ ਕਮਿਸ਼ਨਰ (ਆਈਜੀਆਈ ਏਅਰਪੋਰਟ) ਊਸ਼ਾ ਰੰਗਨਾਨੀ ਨੇ ਕਿਹਾ ਕਿ 4 ਜੂਨ ਨੂੰ ਰਾਤ 11.25 ਵਜੇ ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਫਲਾਈਟ ਲਈ ਆਈਜੀਆਈ ਏਅਰਪੋਰਟ ਥਾਣੇ ਵਿੱਚ ਬੰਬ ਦੀ ਧਮਕੀ ਵਾਲੀ ਈ-ਮੇਲ ਬਾਰੇ ਇੱਕ ਪੀਸੀਆਰ ਕਾਲ ਪ੍ਰਾਪਤ ਹੋਈ ਸੀ। ਮਿਲੀ ਜਾਣਕਾਰੀ ਦੇ ਆਧਾਰ ’ਤੇ ਦਿੱਲੀ ਹਵਾਈ ਅੱਡੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਬੰਧਤ ਈਮੇਲ ਆਈਡੀ ਧਮਕੀ ਭੇਜਣ ਤੋਂ ਘੰਟੇ ਪਹਿਲਾਂ ਬਣਾਈ ਗਈ ਸੀ ਅਤੇ ਈਮੇਲ ਭੇਜਣ ਤੋਂ ਬਾਅਦ ਇਸ ਨੂੰ ਮਿਟਾ ਦਿੱਤਾ ਗਿਆ ਸੀ।
ਲੜਕੇ ਨੇ ਆਪਣੇ ਮੋਬਾਈਲ ਫੋਨ ’ਤੇ ਈਮੇਲ ਆਈਡੀ ਬਣਾਈ ਅਤੇ ਈਮੇਲ ਭੇਜਣ ਲਈ ਆਪਣੀ ਮਾਂ ਦੇ ਮੋਬਾਈਲ ਫੋਨ ਦੇ ਵਾਈ-ਫਾਈ ਕੁਨੈਕਸ਼ਨ ਦੀ ਵਰਤੋਂ ਕੀਤੀ। ਅਧਿਕਾਰੀ ਨੇ ਦੱਸਿਆ ਕਿ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੀ ਜਗ੍ਹਾ ਤੋਂ ਈਮੇਲ ਭੇਜਣ ਲਈ ਵਰਤੇ ਗਏ ਦੋ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ।

Advertisement

Advertisement
Advertisement