ਗੋਲੀ ਵੱਜਣ ਕਾਰਨ ਨਾਬਾਲਗ ਜ਼ਖ਼ਮੀ
08:24 AM Jan 12, 2025 IST
ਨਵੀਂ ਦਿੱਲੀ, 11 ਜਨਵਰੀ
ਦਿੱਲੀ ਦੇ ਉੱਤਰ-ਪੂਰਵ ਇਲਾਕੇ ਵਿੱਚ ਇਕ ਵਿਅਕਤੀ ਵੱਲੋਂ ਚਲਾਈ ਗੋਲੀ ਕਾਰਨ ਨਾਬਾਲਗ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵੈਲਕਮ ਖੇਤਰ ਦੇ ਬੀ ਬਲਾਕ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਦੀ ਟੀਮ ਘਟਨਾ ਸਥਾਨ ’ਤੇ ਪੁੱਜੀ ਤਾਂ ਪਤਾ ਲੱਗਿਆ ਕਿ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ 15 ਸਾਲਾ ਨਾਬਾਲਗ ਨੂੰ ਇਲਾਜ ਲਈ ਉਸ ਦੇ ਪਿਤਾ ਜਗ ਪ੍ਰਵੇਸ਼ ਚੰਦਰ ਹਸਪਤਾਲ ਲੈ ਗਏ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰਾਤ ਸਾਢੇ 11 ਵਜੇ ਉਹ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਹਮਲਾਵਰ ਉਸ ਕੋਲ ਆਇਆ ਤੇ ਗਾਲਾਂ ਕੱਢਣ ਲੱਗਿਆ। ਇਸ ਦਾ ਵਿਰੋਧ ਕਰਨ ’ਤੇ ਉਸ ਨੇ ਸ਼ਿਕਾਇਤਕਰਤਾ ਦੀ ਲੱਤ ’ਚ ਗੋਲੀ ਮਾਰੀ। ਪੁਲੀਸ ਅਨੁਸਾਰ ਇਸ ਸਬੰਧੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। -ਪੀਟੀਆਈ
Advertisement
Advertisement