ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਭੇਤ-ਭਰੀ ਹਾਲਤ ’ਚ ਲਾਪਤਾ

10:01 AM Sep 16, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਵਿਸ਼ਕਰਮਾ ਨਗਰ ਤਾਜਪੁਰ ਰੋਡ ਤੋਂ ਇੱਕ ਨਾਬਾਲਗ ਲੜਕਾ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ ਹੈ। ਇਸ ਸਬੰਧੀ ਲੜਕੇ ਦੀ ਮਾਤਾ ਚਾਂਦਨੀ ਨੇ ਦੱਸਿਆ ਕਿ ਉਸਦਾ ਲੜਕਾ ਨੂਰ ਹਾਸਿਰ (15 ਸਾਲ) ਜੋ ਹੁਸ਼ਿਆਰਪੂਰੀ ਚਾਟ ਵਾਲੇ ਦੀ ਦੁਕਾਨ ’ਤੇ 4 ਸਤੰਬਰ ਨੂੰ ਕੰਮ ਲਈ ਗਿਆ ਸੀ, ਪਰ ਘਰ ਨਹੀਂ ਪਰਤਿਆ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਕਿਧਰੇ ਨਹੀਂ ਮਿਲਿਆ। ਉਸਨੂੰ ਸ਼ੱਕ ਹੈ ਕਿ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement