ਚਾਕੂ ਮਾਰ ਕੇ ਨਾਬਾਲਗ ਦੀ ਹੱਤਿਆ
07:06 AM Jan 16, 2025 IST
ਨਵੀਂ ਦਿੱਲੀ, 15 ਜਨਵਰੀ
ਉੱਤਰ ਪੂਰਬੀ ਦਿੱਲੀ ਵਿੱਚ ਰੰਜਿਸ਼ ਕਾਰਨ ਇਕ ਨਾਬਾਲਗ ਦੀ ਦੂਜੇ ਨਾਬਾਲਗ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਨੂੰ ਦਿਆਲਪੁਰ ਖੇਤਰ ਵਿੱਚ ਏਕਤਾ ਪਬਲਿਕ ਸਕੂਲ ਨੇੜੇ ਰਾਤ 8 ਵਜੇ ਦੇ ਕਰੀਬ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਥਾਣਾ ਦਿਆਲਪੁਰ ਦੀ ਪੁਲੀਸ ਮੌਕੇ ’ਤੇ ਪੁੱਜੀ। ਸੀਨੀਅਰ ਅਧਿਕਾਰੀ ਅਨੁਸਾਰ ਜਦੋਂ ਪੁਲੀਸ ਟੀਮ ਘਟਨਾ ਸਥਾਨ ’ਤੇ ਪੁੱਜੀ ਤਾਂ ਜ਼ਖ਼ਮੀ ਨੂੰ ਪੀਸੀਆਰ ਗੱਡੀ ਵਿੱਚ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਦਾ ਇਕ ਹੋਰ ਨਾਬਾਲਗ ਨਾਲ ਝਗੜਾ ਚੱਲ ਰਿਹਾ ਸੀ ਤੇ ਹਿੰਸਾ ਵਿੱਚ ਬਦਲ ਗਿਆ। ਉਨ੍ਹਾਂ ਦੱਸਿਆ ਕਿ ਦਿਆਲਪੁਰ ਥਾਣੇ ਵਿੱਚ ਇਕ ਸ਼ਿਕਾਇਤ ਦਰਜ ਕੀਤੀ ਗਈ ਹੈ। -ਪੀਟੀਆਈ
Advertisement
Advertisement