ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਮੁਕਾਬਲੇ ਭਾਰਤ ’ਚ ਘੱਟ ਗਿਣਤੀਆਂ ਵੱਧ ਸੁਰੱਖਿਅਤ: ਨਾਇਡੂ

08:12 AM Jul 12, 2023 IST
ਅਮਰੀਕਾ ’ਚ ‘ਨੈਸ਼ਨਲ ਕੌਂਸਲ ਆਫ ਏਸ਼ੀਅਨ ਇੰਡੀਅਨ ਐਸੋਸੀਏਸ਼ਨਜ਼’ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ੳੁੱਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ।

ਵਾਸ਼ਿੰਗਟਨ, 11 ਜੁਲਾਈ
ਸਾਬਕਾ ਉੱਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਕਿਹਾ ਕਿ ਧਰਮ ਨਿਰਪੱਖਤਾ ਭਾਰਤੀਆਂ ਦੇ ਖੂਨ ਵਿੱਚ ਹੈ ਅਤੇ ਅਮਰੀਕਾ ਸਮੇਤ ਕਈ ਮੁਲਕਾਂ ਮੁਕਾਬਲੇ ਭਾਰਤ ’ਚ ਘੱਟ ਗਿਣਤੀਆਂ ਕਿਤੇ ਵੱਧ ਸੁਰੱਖਿਅਤ ਹਨ। ਨਾਇਡੂ (74) ਨੇ ‘ਨੈਸ਼ਨਲ ਕੌਂਸਲ ਆਫ ਏਸ਼ੀਅਨ ਇੰਡੀਅਨ ਐਸੋਸੀਏਸ਼ਨਜ਼’ ਵੱਲੋਂ ਗਰੇਟਰ ਵਾਸ਼ਿੰਗਟਨ ਡੀਸੀ ਇਲਾਕੇ ’ਚ ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਪ੍ਰੋਗਰਾਮ ’ਚ ਭਾਰਤੀ-ਅਮਰੀਕੀਆਂ ਦੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ, ‘ਭਾਰਤ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਪੱਛਮੀ ਮੀਡੀਆ ਦਾ ਇੱਕ ਤਬਕਾ ਵੀ ਇਸ ਵਿੱਚ ਸ਼ਾਮਲ ਹੈ। ਉਹ ਭਾਰਤ ਤੇ ਉੱਥੋਂ ਦੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਜਾ ਰਹੇ ਭੰਡੀ ਪ੍ਰਚਾਰ ਦਾ ਹਿੱਸਾ ਬਣ ਗਿਆ ਹੈ। ਮੈਂ ਇਨ੍ਹਾਂ ਲੋਕਾਂ ਨੂੰ ਦੱਸਣਾ ਚਾਹਾਂਗਾ ਕਿ ਭਾਰਤ ’ਚ ਘੱਟ ਗਿਣਤੀਆਂ ਇੱਥੋਂ (ਅਮਰੀਕਾ) ਮੁਕਾਬਲੇ ਵੱਧ ਸੁਰੱਖਿਅਤ ਹਨ।’ ਸਾਬਕਾ ਉਪ ਰਾਸ਼ਟਰਪਤੀ ਨੇ ਕਿਹਾ, ‘ਤੁਸੀਂ ਦੇਖੋ ਕਿ ਭਾਰਤ ਵਿੱਚ ਕੀ ਹੋ ਰਿਹਾ ਹੈ ਅਤੇ ਹੋਰ ਮੁਲਕਾਂ ਵਿੱਚ ਕੀ ਹੋ ਰਿਹਾ ਹੈ। ਪਰ ਤੁਸੀਂ ਜਾਣਦੇ ਹੋ ਕਿ ਹੋਰ ਮੁਲਕਾਂ ’ਚ ਪੱਖਪਾਤ ਕੀਤਾ ਜਾ ਰਿਹਾ ਹੈ।’ ਜ਼ਿਕਰਯੋਗ ਹੈ ਕਿ ਸ੍ਰੀ ਨਾਇਡੂ ਪਿਛਲੇ ਕੁਝ ਦਨਿਾਂ ਤੋਂ ਅਮਰੀਕਾ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ ਆਪਣੀਆਂ ਘੱਟ ਗਿਣਤੀਆਂ ਦਾ ਸਨਮਾਨ ਕਰਦਾ ਹੈ। ਉਨ੍ਹਾਂ ਕਿਹਾ, ‘ਜੋ ਲੋਕ ਪਾਕਿਸਤਾਨ ਜਾਣਾ ਚਾਹੁੰਦੇ ਸੀ ਉਹ ਪਹਿਲਾਂ ਹੀ ਦੇਸ਼ ਛੱਡ ਚੁੱਕੇ ਹਨ। ਜੋ ਲੋਕ ਦੇਸ਼ ਵਿੱਚ ਰਹਿਣਾ ਚਾਹੁੰਦੇ ਹਨ, ਉਹ ਭਾਰਤ ਵਿੱਚ ਹੀ ਹਨ। ਭਾਰਤ ਵਿੱਚ ਧਰਮ ਨਿਰਪੱਖਤਾ ਹੈ, ਕਿਉਂਕਿ ਇਹ ਭਾਰਤੀਆਂ ਦੇ ਖੂਨ ਵਿੱਚ ਹੈ।’ ਪਾਕਿਸਤਾਨ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਗੁਆਂਢੀ ਮੁਲਕ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਤੋਂ ਵਰਜਿਆ। -ਪੀਟੀਆਈ

Advertisement

Advertisement
Tags :
ਅਮਰੀਕਾਸੁਰੱਖਿਅਤਗਿਣਤੀਆਂਨਾਇਡੂਭਾਰਤ:ਮੁਕਾਬਲੇ
Advertisement