ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦਾ ਸਨਮਾਨ

11:28 AM Oct 20, 2024 IST
ਇਕਬਾਲ ਸਿੰਘ ਲਾਲਪੁਰਾ ਦਾ ਸਨਮਾਨ ਕਰਦੇ ਹੋਏ ਓਂਕਾਰ ਸਿੰਘ ਪਾਹਵਾ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਅਕਤੂਬਰ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇਥੇ ਕਿਹਾ ਕਿ ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇਸ਼ ਦੇ ਹਰ ਘੱਟ ਗਿਣਤੀ ਵਰਗ ਦੇ ਹੱਕਾਂ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਹ ਅੱਜ ਇੱਥੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਦੁਆਰਾ ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਇਹ ਯੋਜਨਾਵਾਂ ਸਹੀ ਢੰਗ ਨਾਲ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਾਰਨ ਘੱਟ ਗਿਣਤੀ ਵਰਗ ਦੇ ਲੋਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਸਹੀ ਲਾਭ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੇਂਦਰ ਨਾਲ ਗੱਲਬਾਤ ਕਰਕੇ ਕੇਂਦਰੀ ਯੋਜਨਾਵਾਂ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਦਬਾਅ ਪਾਉਣਗੇ। ਇਸ ਮੌਕੇ ਏਵਨ ਸਾਈਕਲ ਦੇ ਓਂਕਾਰ ਸਿੰਘ ਪਾਹਵਾ, ਜਤਿੰਦਰ ਮਿੱਤਲ ਅਤੇ ਰਜਨੀਸ਼ ਧੀਮਾਨ ਨੇ ਕਿਹਾ ਕਿ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਲਾਲਪੁਰਾ ਦੇਸ਼ ਵਿਚ ਘੱਟ ਗਿਣਤੀਆਂ ਦੀ ਭਲਾਈ ਲਈ ਭਲਾਈ ਸਕੀਮਾਂ ਲਾਗੂ ਕਰਾਉਣ ’ਚ ਭਰਪੂਰ ਯੋਗਦਾਨ ਪਾ ਰਹੇ ਹਨ।

Advertisement

Advertisement