ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਰਾਉਂ ’ਚ ਨਾਬਾਲਗ ਕਰ ਰਹੇ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ

08:49 AM Jul 26, 2024 IST
ਇੱਕ ਨਿੱਜੀ ਸਕੂਲ ਦੇ ਬਾਹਰ ਖੜ੍ਹੇ ਮੋਟਰਸਾਈਕਲ ਤੇ ਕਾਰਾਂ।

ਪੱਤਰ ਪ੍ਰੇਰਕ
ਜਗਰਾਉਂ, 25 ਜੁਲਾਈ
ਸੂਬਾ ਸਰਕਾਰ ਅਤੇ ਪੁਲੀਸ ਵਿਭਾਗ ਨੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਹੈ। ਵਧੀਕ ਡਾਇਰੈਕਟਰ ਜਨਰਲ ਪੁਲੀਸ ਟਰੈਫਿਕ ਅਤੇ ਸੜਕ ਸੁਰੱਖਿਆ (ਪੰਜਾਬ) ਵੱਲੋਂ ਸੂਬੇ ਭਰ ’ਚ ਟਰੈਫਿਕ ਐਜੂਕੇਸ਼ਨ ਸੈੱਲ ਅਤੇ ਟਰੈਫਿਕ ਸਟਾਫ਼ ਰਾਹੀਂ ਬੱਚਿਆਂ ਨੂੰ ਮੋਟਰ ਵਹੀਕਲ ਐਕਟ ਬਾਰੇ ਜਾਣੂ ਕਰਵਾਉਣ ਅਤੇ ਸਕੂਲਾਂ ’ਚ ਜਾ ਕੇ ਸੈਮੀਨਾਰ ਲਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਤ੍ਰਾਸਦੀ ਇਹ ਹੈ ਕਿ ਸਕੂਲਾਂ ’ਚ ਸੈਮੀਨਾਰ ਤੇ ਜਾਗਰੂਕਤਾ ਕੈਂਪ ਹਰ ਵਰ੍ਹੇ ਲਗਾਏ ਜਾਂਦੇ ਹਨ, ਪਰ ਇਸ ਸਭ ਦੇ ਬਾਵਜੂਦ ਸਕੂਲਾਂ ’ਚ ਪੜ੍ਹਨ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਦੋਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ਅਤੇ ਉਨ੍ਹਾਂ ਤੇ ਸਕੂਲਾਂ ’ਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਲਾਕੇ ’ਚ ਮੋਟਰਸਾਈਕਲਾਂ ’ਤੇ ਸਕੂਲਾਂ ਤੋਂ ਘਰਾਂ ਨੂੰ ਪਰਤ ਰਹੇ ਬੱਚਿਆਂ ਨਾਲ ਹਾਦਸੇ ਵੀ ਵਾਪਰ ਚੁੱਕੇ ਹਨ ਤੇ ਬੱਚਿਆਂ ਦੀ ਮੌਤ ਵੀ ਹੋ ਚੁੱਕੀ ਹੈ, ਪਰ ਫਿਰ ਵੀ ਟਰੈਫਿਕ ਪੁਲੀਸ, ਪ੍ਰਸ਼ਾਸਨ ਅਤੇ ਸਕੂਲ ਪ੍ਰਬੰਧਕਾਂ ਨੇ ਸਬਕ ਨਹੀਂ ਸਿੱਖਿਆ। ਨਿੱਜੀ ਸਕੂਲਾਂ ਦੇ ਬਾਹਰ ਸੈਂਕੜਿਆਂ ਦੀ ਗਿਣਤੀ ’ਚ ਸਕੂਟਰ ਤੇ ਮੋਟਰਸਾਈਕਲ ਖੜ੍ਹੇ ਦੇਖਣ ਨੂੰ ਮਿਲਦੇ ਹਨ। ਹਰ ਸਾਲ ਇਨ੍ਹਾਂ ਦਿਨਾਂ ’ਚ ਸੈਮੀਨਾਰ ਤਾਂ ਹੁੰਦੇ ਹਨ, ਪਰ ਸੜਕ ਸੁਰੱਖਿਆ ਨੂੰ ਲੈ ਕੇ ਬਣਾਏ ਗਏ ਕਾਨੂੰਨ ਲਾਗੂ ਕਰਨ ’ਚ ਵਿਭਾਗ ਹੁੱਣ ਤੱਕ ਅਸਫ਼ਲ ਰਿਹਾ ਹੈ।

Advertisement

Advertisement