ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਰੀ-ਪੀਰੀ ਦਿਵਸ ਸ਼ਰਧਾ ਨਾਲ ਮਨਾਇਆ

08:54 AM Jul 07, 2023 IST
ਗੁਰਦੁਆਰੇ ਵਿਖੇ ਹੋਏ ਧਾਰਮਿਕ ਸਮਾਗਮ ਦੀ ਝਲਕ। -ਫੋਟੋ: ਸੋਢੀ

ਐਸ.ਏ.ਐਸ. ਨਗਰ(ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ-ਪੀਰੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ, ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਪੰਥਕ ਢਾਡੀ ਜਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਾਨੰਦਪੁਰ ਸਾਹਿਬ ਨੇ ਛੇਵੇਂ ਪਾਤਸ਼ਾਹ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਇਸ ਮੌਕੇ ਭਾਈ ਰਾਜਿੰਦਰ ਸਿੰਘ ਤੇ ਸਾਥੀਆਂ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਬੀਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ ਆਦਿ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ

Advertisement

Advertisement
Tags :
ਸ਼ਰਧਾਦਿਵਸਮਨਾਇਆਮੀਰੀ-ਪੀਰੀ