ਮੀਰੀ-ਪੀਰੀ ਦਿਵਸ ਮਨਾਇਆ
08:50 AM Jul 17, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਖਮਾਣੋ, 16 ਜੁਲਾਈ
ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋ ਵਿੱਚ ਮੀਰੀ-ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਵਾਰਾ ਸਿੰਘ ਨੇ ਗੁਰੂ ਹਰਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਗੁਰੂ ਸਾਹਿਬਾਨ ਦੀਆਂ ਦੋ ਤਲਵਾਰਾਂ ਪਹਿਨਣ ਦੀ ਮਹੱਤਤਾ ਬਾਰੇ ਸੰਗਤ ਨੂੰ ਦੱਸਿਆ। ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਦਨ ਸਿੰਘ, ਜਸਵੀਰ ਸਿੰਘ, ਜਗਮਿੰਦਰ ਸਿੰਘ, ਜਗੀਰ ਸਿੰਘ, ਸ਼ੇਰ ਸਿੰਘ ਖਜਾਨਚੀ, ਲਸ਼ਮਣ ਸਿੰਘ, ਜਗੀਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
Advertisement