ਮੀਰੀ ਪੀਰੀ ਖਾਲਸਾ ਟਰਸਟ ਵੱਲੋਂ ਦਸਤਾਰ ਸਜਾਉਣ ਦੇ ਮੁਕਾਬਲੇ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਉਧਮ ਸਿੰਘ ਵਾਲਾ, 22 ਸਤੰਬਰ
ਸੰਸਥਾ ਮੀਰੀ ਪੀਰੀ ਖਾਲਸਾ ਗਤਕਾ ਦਲ ਵੱਲੋਂ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਵਿੱਚ ਦਸਤਾਰ ਸਿਖਲਾਈ ਕੈਂਪ ਅਤੇ ਗੁਰਮਤਿ ਵਿਦਿਆ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੈਂਪ ਵਿਚ ਹਿੱਸਾ ਲਿਆ, ਦਸਤਾਰਾਂ ਸਜਾਈਆਂ ਅਤੇ ਸਿਖਲਾਈ ਲਈ। ਸੰਸਥਾ ਦੇ ਮੁਖੀ ਭਾਈ ਜਸਪ੍ਰੀਤ ਸਿੰਘ ਸੁਨਾਮ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨਾ ਅੱਜ ਸਮੇਂ ਦੀ ਅਹਿਮ ਲੋੜ ਹੈ। ਇਸ ਲਈ ਆਪਣੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਸੋਹਣੀਆਂ ਦਸਤਾਰਾਂ, ਦੁਮਾਲੇ ਅਤੇ ਗੁਰਮਤਿ ਵਿੱਦਿਆ ਦੇ ਨਾਲ-ਨਾਲ ਸਿੱਖ ਇਤਿਹਾਸ ਤੋਂ ਜਾਣਕਾਰੀ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਵੀ ਪ੍ਰੇਰਿਆ ਜਾਂਦਾ ਹੈ ਅਤੇ ਆਤਮਰੱਖਿਆ ਲਈ ਗਤਕਾ ਵੀ ਸਿਖਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਜਸਪ੍ਰੀਤ ਸਿੰਘ ਸੁਨਾਮ, ਯੁਵਰਾਜ ਸਿੰਘ, ਦਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਮਨਿੰਦਰ ਸਿੰਘ, ਪ੍ਰਨੀਤ ਸਿੰਘ, ਮਹਿਕਦੀਪ ਸਿੰਘ ਅਤੇ ਕਰਨਵੀਰ ਸਿੰਘ ਆਦਿ ਮੌਜੂਦ ਸਨ।