ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਮੀਰੀ-ਪੀਰੀ’ ਸੂਬੇ ਦਾ ਸਭ ਤੋਂ ਬਿਹਤਰ ਹਸਪਤਾਲ ਬਣੇਗਾ: ਧਾਮੀ

07:18 AM Jul 07, 2024 IST
ਲੈਬ ਦਾ ਉਦਘਾਟਨ ਕਰਨ ਮੌਕੇ ਅਰਦਾਸ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 6 ਜੁਲਾਈ
ਮੀਰੀ ਪੀਰੀ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਸੈਂਟਰ ਵਿੱਚ ਅੱਜ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਤਿ ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖੁਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਰਿਬਨ ਕੱਟਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਮੀਰੀ ਪੀਰੀ ਹਸਪਤਾਲ ਨੂੰ ਐੱਸਜੀਪੀਸੀ ਕਮੇਟੀ ਸਭ ਤੋਂ ਬਿਹਤਰ ਹਸਪਤਾਲ ਬਣਾਉਣ ਦਾ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿਚ ਮਰੀਜ਼ਾਂ ਦੇ ਲਈ ਆਧੁਨਿਕ ਮਸ਼ੀਨਾਂ ਜਿਵੇਂ ਐੱਮਆਰਆਈ, ਸਿਟੀ ਸਕੇਨ, ਡਾਇਲਸਿਸ ਮਸ਼ੀਨਾਂ ਤੇ ਆਈਸੀਕਿਯੂ ਵਾਰਡ ਵਿਚ ਸਥਾਪਤ ਹਨ। ਇਸ ਤੋਂ ਇਲਾਵਾ ਅੱਜ ਅਤਿ ਆਧੁਨਿਕ ਕੈਥ ਲੈਬ ਵੀ ਹਰਿਆਣਾ ਵਿਚ ਸਭ ਤੋਂ ਬਿਹਤਰ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਾਘਵ ਸ਼ਰਮਾ ਦੇ ਨਾਲ ਮਰੀਜ਼ਾਂ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਜਲਦੀ ਹੀ ਓਪਨ ਹਾਰਟ ਸਰਜਰੀ ਦੀ ਸੁਵਿਧਾ ਵੀ ਮਰੀਜ਼ਾਂ ਦੇ ਲਈ ਉਪਲਬਧ ਕੀਤੀ ਜਾਵੇਗੀ। ਸੰਸਥਾ ਦੇ ਕਾਰਜਕਾਰੀ ਚੇਅਰਮੈਨ ਰਘੁਜੀਤ ਸਿੰਘ ਵਿਰਕ ਨੇ ਇਸ ਸੌਗਾਤ ਲਈ ਐੱਸਜੀਪੀਸੀ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਅਤਿ ਆਧੁਨਿਕ ਕੈਥ ਲੈਬ ਪ੍ਰਾਜੈਕਟ ’ਤੇ 5 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ। ਇਸ ਸੁਵਿਧਾ ਨਾਲ ਮਰੀਜ਼ਾਂ ਨੂੰ ਗੁਣਵੱਤਾ ਪੂਰਨ ਲਾਭ ਮਿਲੇਗਾ। ਇਸ ਤੋਂ ਇਲਾਵਾ ਮਰੀਜ਼ਾਂ ਦੇ ਇਲਾਜ ਲਈ ਵੇਟਿੰਗ ਸੂਚੀ ਵਿਚ ਕਮੀ ਆਏਗੀ। ਐੱਸਜੀਪੀਸੀ ਦੇ ਸੀਨਅਰ ਵਾਈਸ ਪ੍ਰਧਾਨ ਹਰਭਜਨ ਸਿੰਘ ਮਸਾਣਾ ਨੇ ਦੱਸਿਆ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਐੱਸਜੀਪੀਸੀ ਵੱਲੋਂ ਮੈਡੀਕਲ ਕਾਲਜ ਲਈ ਸਾਰੀਆਂ ਸ਼ਰਤਾਂ ਨੂੰ ਪੂਰਾ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਮੈਡੀਕਲ ਕਾਲਜ ਬਣਨ ਦਾ ਰਾਹ ਸਾਫ਼ ਹੋਵੇਗਾ। ਉਦਘਾਟਨ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਤੇ ਮੈਂਬਰਾਂ ਨੇ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਨਿਰੀਖਣ ਕੀਤਾ। ਸੰਸਥਾਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਐੱਸਆਈਐੱਸ ਚੀਮਾ ਨੇ ਦੱਸਿਆ ਕਿ ਹਸਪਤਾਲ ਵਿਚ ਸਥਾਪਤ ਕੀਤੀ ਗਈ ਇਸ ਹਾਈਟੈੱਕ ਕੈਥ ਲੈਬ ਵਿਚ ਸਰਕਾਰ ਵਲੋਂ ਨਿਰਧਾਰਤ ਰੇਟਾਂ ’ਤੇ ਮਰੀਜ਼ਾਂ ਦੇ ਟੈਸਟ ਹੋਣਗੇ। ਇਸ ਮੌਕੇ ਸਾਬਕਾ ਪ੍ਰਧਾਨ ਬਲਦੇਵ ਸਿੰਘ, ਸ਼ਾਹਬਾਦ ਦੇ ਵਿਧਾਇਕ ਰਾਮ ਕਰਨ ਕਾਲਾ, ਜਥੇਦਾਰ ਅਮਰਜੀਤ ਸਿੰਘ ਮੰਗੀ, ਧਰਮ ਪ੍ਰਚਾਰ ਕਮੇਟੀ ਮੈਂਬਰ ਤਜਿੰਦਰਪਾਲ ਸਿੰਘ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਦੁਨੀਆਂ ਮਾਜਰਾ, ਡਾ. ਕਰਮਿੰਦਰ ਕੌਰ ਢਿੱਲੋਂ, ਡਾ. ਮਨਦੀਪ ਸਿੰਘ ਕਸਹਲੀ, ਨਵਨੀਤ ਸਿੰਘ ਕੋਹਲੀ, ਹਰਬੰਸ ਸਿੰਘ ਗਿੱਲ, ਸੁਖਵੰਤ ਸਿੰਘ ਕਲਸਾਣੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਮੌਜੂਦ ਸਨ।

Advertisement

Advertisement