ਐੱਮਐੱਸਪੀ ਤੋਂ ਹੇਠਾਂ ਫ਼ਸਲ ਵੇਚਣ ਲਈ ਗੁਮਰਾਹ ਕਰਨ ’ਤੇ ਹੋਵੇਗੀ ਕਾਰਵਾਈ: ਡੀਸੀ
10:28 AM Oct 24, 2024 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 23 ਅਕਤੂਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫ਼ਸਲ ਐੱਮਐੱਸਪੀ ਤੋਂ ਹੇਠਾਂ ਵੇਚਣ ਲਈ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜ੍ਹਤੀਆਂ, ਇੰਸਪੈਕਟਰ, ਸਕੱਤਰ, ਸ਼ੈੱਲਰ ਅਤੇ ਪ੍ਰਾਈਵੇਟ ਖ਼ਰੀਦਦਾਰਾਂ ਖ਼ਿਲਾਫ਼ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀਸੀ ਨੇ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਅਜਿਹੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਨੰਬਰ 79738-67446 ’ਤੇ ਜਾਣਕਾਰੀ ਸਾਂਝੀ ਕਰਨ।
Advertisement
Advertisement