For the best experience, open
https://m.punjabitribuneonline.com
on your mobile browser.
Advertisement

ਮਿਸ਼ਨ-2024: ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਬੇਹੱਦ ਲੋੜ: ਲਾਲਪੁਰਾ

10:18 PM May 03, 2024 IST
ਮਿਸ਼ਨ 2024  ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਬੇਹੱਦ ਲੋੜ  ਲਾਲਪੁਰਾ
Advertisement

ਦਰਸ਼ਨ ਸਿੰਘ ਸੋਢੀ

Advertisement

ਐਸ.ਏ.ਐਸ. ਨਗਰ (ਮੁਹਾਲੀ), 3 ਮਈ

ਕੌਮੀ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜਨ ਸੰਪਰਕ ਮੁਹਿੰਮ ਤਹਿਤ ਇੱਥੋਂ ਦੇ ਸੈਕਟਰ-69 ਵਿਖੇ ਭਾਜਪਾ ਆਗੂ ਸ਼ਲਿੰਦਰ ਆਨੰਦ ਦੇ ਘਰ ਪਾਰਟੀ ਵਰਕਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨਾਲ ਮਿਲਣੀ ਕੀਤੀ ਅਤੇ ਉਨ੍ਹਾਂ ਨੂੰ ਭਾਜਪਾ ਦੇ ਹੱਥ ਮਜ਼ਬੂਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਜਾਤ ਅਤੇ ਧਰਮ ਦੇ ਨਾਂ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਜਾ ਰਹੀਆਂ ਹਨ, ਜੋ ਦੇਸ਼ ਅਤੇ ਸਮਾਜ ਲਈ ਵੱਡਾ ਖ਼ਤਰਾ ਹੈ।
ਸ੍ਰੀ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਭ ਦਾ ਸਾਂਝਾ ਹੈ ਅਤੇ ਸਾਡਾ ਸੁਫ਼ਨਾ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ’ਤੇ ਵਸੇ ਮੁਹਾਲੀ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋਣਾ ਚਾਹੀਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਦੇਣ ਦੀ ਥਾਂ ਸਿਰਫ਼ ਆਪਣੇ ਪਰਿਵਾਰਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁਹਾਲੀ ਟੂਰਿਜ਼ਮ, ਮੈਡੀਕਲ ਅਤੇ ਇੰਡਸਟਰੀ ਹੱਬ ਬਣਨਾ ਚਾਹੀਦਾ ਹੈ। ਇੱਥੇ ਏਮਸ ਹਸਪਤਾਲ ਬਣਾਇਆ ਜਾਣਾ ਸੀ ਪਰ ਹੁਣ ਤੱਕ ਨਹੀਂ ਬਣਿਆ। ਸ੍ਰੀ ਲਾਲਪੁਰਾ ਨੇ ਕਿਹਾ ਕਿ ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਬਹੁਤ ਲੋੜ ਹੈ। ਇੰਜ ਹੀ ਇੱਥੋਂ ਦੂਜੇ ਸ਼ਹਿਰਾਂ ਵਿੱਚ ਸ਼ਿਫ਼ਟ ਹੋ ਰਹੇ ਉਦਯੋਗਾਂ ਨੂੰ ਰੋਕਣ, ਨਵੀਆਂ ਸਨਅਤਾਂ ਲਾਉਣ ਲਈ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਫਲਾਈਓਵਰ, ਵਪਾਰਕ ਅਤੇ ਰਿਹਾਇਸ਼ੀ ਖੇਤਰਾਂ ਵਿਚ ਨੀਡ ਬੇਸਿਡ ਨੀਤੀ ਨੂੰ ਲਾਗੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੀਆਂ ਮੰਗਾਂ ਸਬੰਧੀ ਉਹ ਕੇਂਦਰ ਨਾਲ ਗੱਲ ਕਰਨਗੇ ਅਤੇ ਛੇਤੀ ਪੂਰੀਆਂ ਕਰਵਾਉਣ ਲਈ ਪੂਰਨ ਉਪਰਾਲੇ ਕਰਨਗੇ। ਇਸ ਮੌਕੇ ਭਾਜਪਾ ਓਬੀਸੀ ਮੋਰਚਾ ਦੇ ਕੌਮੀ ਸਕੱਤਰ ਦਰਸ਼ਨ ਸਿੰਘ ਸੈਣੀ, ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ, ਅਸ਼ੋਕ ਝਾਅ, ਬੌਬੀ ਕੰਬੋਜ, ਸੁੰਦਰ ਲਾਲ ਅਗਰਵਾਲ, ਰਮੇਸ਼ ਦੱਤ, ਕੁਲਜੀਤ ਸਿੰਘ ਰੰਧਾਵਾ, ਯੋਗਰਾਜ, ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ, ਅਸ਼ਵਨੀ ਕੌਸ਼ਲ, ਸੁਨੰਦਾ ਰਤਨ, ਸ਼ਾਸਤਰੀ ਬਰਿੰਦਰ ਕ੍ਰਿਸ਼ਨ, ਡਾ. ਲਖਵਿੰਦਰ ਸਿੰਘ, ਜਗਮੋਹਨ ਸਿੰਘ ਕਾਹਲੋਂ, ਪਿਆਰੇ ਲਾਲ ਗਰਗ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement
Author Image

amartribune@gmail.com

View all posts

Advertisement
Advertisement
×