ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜਤਾਲ ਖ਼ਤਮ ਕਰਨ ਦੇ ਦੋ ਦਿਨਾਂ ਮਗਰੋਂ ਡਾਕਟਰਾਂ ਨਾਲ ਬਦਸਲੂਕੀ

07:33 AM Aug 27, 2024 IST
ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦੇ ਉਡੀਕ ਕਮਰੇ ਵਿੱਚ ਪੁਲੀਸ ਨਾਲ ਗੱਲਬਾਤ ਕਰਦੇ ਹੋਏ ਡਾਕਟਰ ਤੇ ਮੁਲਜ਼ਮ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 26 ਅਗਸਤ
ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਇਆਂ ਹਾਲੇ ਦੋ ਦਿਨ ਵੀ ਨਹੀਂ ਹੋਏ ਕਿ ਹਸਪਤਾਲ ਵਿੱਚ ਰੈਜ਼ੀਡੈਂਟ ਡਾਕਟਰਾਂ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੈਡੀਕਲ ਸੁਪਰਡੈਂਟ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ। ਬਦਸਲੂਕੀ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਵੀ ਹੋ ਗਈ ਹੈ ।
ਜਾਣਕਾਰੀ ਅਨੁਸਾਰ ਬੀਤੀ ਰਾਤ ਸਰਜਰੀ ਐਮਰਜੈਂਸੀ ਵਾਰਡ ਵਿੱਚ ਮਰੀਜ਼ ਦੇ ਰਿਸ਼ਤੇਦਾਰਾਂ ਨੇ ਇੱਕ ਰੈਜ਼ੀਡੈਂਟ ਡਾਕਟਰ ਨਾਲ ਬਦਸਲੂਕੀ ਕਰਦਿਆਂ ਉਸ ਨੂੰ ਧਮਕੀਆਂ ਦਿੱਤੀਆਂ। ਧਮਕੀ ਦੇਣ ਵਾਲਾ ਆਪਣੇ-ਆਪ ਨੂੰ ਇਕ ਸਿਆਸੀ ਪਾਰਟੀ ਦਾ ਕਾਰਕੁਨ ਦੱਸ ਰਿਹਾ ਸੀ। ਰੈਜ਼ੀਡੈਂਟ ਡਾਕਟਰ ਨੇ ਦੱਸਿਆ ਕਿ ਦੇਰ ਰਾਤ ਉਹ ਵਾਰਡ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਰੁੱਝੇ ਹੋਏ ਸਨ ਤਾਂ ਇੱਕ ਮਰੀਜ਼ ਨਾਲ ਤਿੰਨ ਚਾਰ ਵਿਅਕਤੀ ਐਮਰਜੈਂਸੀ ਵਾਰਡ ਵਿੱਚ ਦਾਖਲ ਹੋਏ।
ਉਨ੍ਹਾਂ ਨੇ ਮਰੀਜ਼ ਨਾਲ ਸਿਰਫ਼ ਇੱਕ ਰਿਸ਼ਤੇਦਾਰ ਨੂੰ ਰੁਕਣ ਲਈ ਕਿਹਾ ਤਾਂ ਉਹ ਦੁਰਵਿਵਹਾਰ ਕਰਦਿਆਂ ਡਾਕਟਰਾਂ ਨੂੰ ਧਮਕਾਉਂਦੇ ਰਹੇ। ਹਾਲਾਂਕਿ ਮਰੀਜ਼ ਦਾ ਇਲਾਜ ਤਸੱਲੀਬਖ਼ਸ਼ ਚੱਲ ਰਿਹਾ ਸੀ, ਜਿਸ ਮਗਰੋਂ ਉਨ੍ਹਾਂ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨਾਲ ਸੰਪਰਕ ਕੀਤਾ। ਇੱਕ ਹੋਰ ਘਟਨਾ ਵਿੱਚ ਰੇਡੀਓਲੋਜੀ ਵਿਭਾਗ ਦੇ ਰੈਜ਼ੀਡੈਂਟ ਡਾਕਟਰ ਨਾਲ ਮਰੀਜ਼ ਦੇ ਰਿਸ਼ਤੇਦਾਰਾਂ ਨੇ ਅਲਟਰਾਸਾਊਂਡ ਦੀ ਰਿਪੋਰਟ ਜਲਦੀ ਦੇਣ ਲਈ ਝਗੜਾ ਕੀਤਾ। ਡਾਕਟਰ ਨੇ ਦੱਸਿਆ ਕਿ ਅਲਟਰਾਸਾਊਂਡ ਦੀ ਰਿਪੋਰਟ ਲੜੀ ਅਨੁਸਾਰ ਜਾਂ ਮਰੀਜ਼ ਦੀ ਹਾਲਤ ਅਨੁਸਾਰ ਜਾਰੀ ਕੀਤੀ ਜਾਂਦੀ ਹੈ ਪਰ ਮਰੀਜ਼ ਦੇ ਰਿਸ਼ਤੇਦਾਰ ਇਸ ਗੱਲ ਪਿੱਛੇ ਡਾਕਟਰ ਨਾਲ ਬਹਿਸਣ ਲੱਗ ਪਏ ਅਤੇ ਉਸ ਨਾਲ ਬਦਸਲੂਕੀ ਕੀਤੀ ਅਤੇ ਧਮਕੀਆਂ ਵੀ ਦਿੱਤੀਆਂ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਕਸ਼ੈ ਸੇਠ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਕਾਲਜ ਪ੍ਰਸ਼ਾਸਨ ਨੂੰ ਇਸ ਸਬੰਧੀ ਸ਼ਿਕਾਇਤ ਕਰ ਦਿੱਤੀ ਗਈ ਹੈ। ਮੈਡੀਕਲ ਸੁਪਰਡੈਟ ਡਾ. ਗਿਰੀਸ਼ ਸਾਹਨੀ ਨੇ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਤੁਰੰਤ ਐੱਸਐੱਚਓ ਥਾਣਾ ਸਿਵਲ ਲਾਈਨ ਨੂੰ ਐੱਫਆਈਆਰ ਦਰਜ ਕਰਨ ਲਈ ਸ਼ਿਕਾਇਤ ਕੀਤੀ, ਜਿਸ ’ਤੇ ਪੁਲੀਸ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਐੱਫਆਈਆਰ ਦਰਜ ਨਾ ਕਰਨ ਪਿੱਛੇ ਲਿਖਤੀ ਮੁਆਫੀਨਾਮੇ ’ਤੇ ਹਸਤਾਖ਼ਰ ਕਰਵਾਏ ਗਏ ਅਤੇ ਉਨ੍ਹਾਂ ਭਵਿੱਖ ਵਿੱਚ ਕਿਸੇ ਵੀ ਡਾਕਟਰ ਅਤੇ ਮੈਡੀਕਲ ਸਟਾਫ਼ ਨਾਲ ਗ਼ਲਤ ਵਿਹਾਰ ਅਤੇ ਬਦਸਲੂਕੀ ਕਰਨ ਤੋਂ ਤੋਬਾ ਕੀਤੀ।
ਜ਼ਿਕਰਯੋਗ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਵੱਲੋਂ ਅੱਠ ਦਿਨ ਓਪੀਡੀ ਸੇਵਾਵਾਂ ਬੰਦ ਕਰਕੇ ਹੜਤਾਲ ਕੀਤੀ ਸੀ ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਨੂੰ ਸੁਧਾਰਿਆ ਜਾਵੇ।

Advertisement

Advertisement
Advertisement