ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਬਾਰੇ ‘ਗ਼ਲਤਫਹਿਮੀ’ ਦਰੁਸਤ ਕੀਤੀ: ਦਿੱਲੀ ਪੁਲੀਸ

07:31 AM Aug 24, 2024 IST

ਨਵੀਂ ਦਿੱਲੀ, 23 ਅਗਸਤ
ਦਿੱਲੀ ਪੁਲੀਸ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਉਸ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਲੈਣ ਸਬੰਧੀ ‘ਗ਼ਲਤਫ਼ਹਿਮੀ’ ਦਰੁਸਤ ਕਰ ਲਈ ਹੈ। ਕਾਬਿਲੈਗੌਰ ਹੈ ਕਿ ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਪ੍ਰਿਯੰਕਾ ਰਾਜਪੂਤ ਨੇ ਦਿੱਲੀ ਪੁਲੀਸ ਨੂੰ ਸਿੰਘ ਖਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ ਦੀ ਸੁਰੱਖਿਆ ਵਾਪਸ ਲੈਣ ਸਬੰਧੀ ਕਾਰਨਾਂ ਦੀ ਤਫ਼ਸੀਲੀ ਰਿਪੋਰਟ ਸ਼ੁੱਕਰਵਾਰ ਤੱਕ ਦਾਖ਼ਲ ਕਰਨ ਲਈ ਕਿਹਾ ਸੀ। ਵਧੀਕ ਸਰਕਾਰੀ ਵਕੀਲ ਅਤੁਲ ਸ੍ਰੀਵਾਸਤਵ ਨੇ ਸਪਸ਼ਟ ਕੀਤਾ ਕਿ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਲੈਣਾ ‘ਗ਼ਲਤਫਹਿਮੀ’ ਦਾ ਨਤੀਜਾ ਸੀ, ਜਿਸ ਨੂੰ ਦਰਸੁਤ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰਟ ਨੇ ਇਕ ਅੰਤਰਿਮ ਹੁਕਮ ਵਿਚ ਦਿੱਲੀ ਪੁਲੀਸ ਨੂੰ ਸਿੰਘ ਖਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਫੌਰੀ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਉਧਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਸ਼ਾਮ ਨੂੰ ਐਕਸ ’ਤੇ ਇਕ ਪੋਸਟ ਵਿਚ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਵਾਪਸ ਲੈਣ ਦਾ ਦਾਅਵਾ ਕੀਤਾ ਸੀ। -ਪੀਟੀਆਈ

Advertisement

Advertisement