ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਮਾਮਲੇ ’ਚ ਵਿਧਾਇਕ ਅਤੇ ਕਿਸਾਨ ਆਹਮੋ-ਸਾਹਮਣੇ

10:50 AM Aug 31, 2024 IST
ਫਿਰੋਜ਼ਪੁਰ ਵਿਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਆਗੂ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 30 ਅਗਸਤ
ਪਿੰਡ ਝੋਕ ਹਰੀਹਰ ਵਿੱਚ ਸਥਿਤ ਸਾਢੇ ਅੱਠ ਏਕੜ ਜ਼ਮੀਨ ਨੂੰ ਬਚਾਉਣ ਲਈ ਪਿਛਲੇ ਡੇਢ ਮਹੀਨੇ ਤੋਂ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਕਾਰਕੁਨ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦਿਹਾਤੀ ਹਲਕੇ ਦੇ ਵਿਧਾਇਕ ਰਜਨੀਸ਼ ਦਹੀਆ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਹਨ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਦੋਵਾਂ ਧਿਰਾਂ ਵਿੱਚ ਰਾਜ਼ੀਨਾਮਾ ਹੋਣ ਦੇ ਕੋਈ ਆਸਾਰ ਵੀ ਨਜ਼ਰ ਨਹੀਂ ਆ ਰਹੇ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂਪੁਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਆਗੂ ਗੁਰਸੇਵਕ ਸਿੰਘ ਨੇ ਦੱਸਿਆ ਕਿ ਪਿੰਡ ਝੋਕ ਹਰੀਹਰ ਵਿਚ ਸਥਿਤ ਇਸ ਜ਼ਮੀਨ ਨੂੰ ਪਿਛਲੇ ਛੇ ਦਹਾਕਿਆਂ ਤੋਂ 9 ਪਰਿਵਾਰ ਆਪਣੇ ਖੂਨ ਪਸੀਨੇ ਨਾਲ ਆਬਾਦ ਕਰਕੇ ਖੇਤੀ ਕਰ ਰਹੇ ਹਨ। ਇਸ ਜ਼ਮੀਨ ਦੀਆਂ ਗਿਰਦਾਵਰੀਆਂ ਵੀ ਜ਼ਮੀਨ ’ਤੇ ਕਾਬਜ਼ ਪਰਿਵਾਰਾਂ ਦੇ ਨਾਮ ਹਨ। ਆਗੂਆਂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਧਾਇਕ ਰਜਨੀਸ਼ ਦਹੀਆ ਦੇ ਕਥਿਤ ਇਸ਼ਾਰੇ ’ਤੇ ਉਨ੍ਹਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿੱਚ ਹੈ। ਆਗੂਆਂ ਨੇ ਸਪਸ਼ਟ ਕਿਹਾ ਕਿ ਜੇ ਅਜਿਹਾ ਹੋਇਆ ਤਾਂ ਇਸ ਵਾਰ ਆਰ-ਪਾਰ ਦੀ ਲੜਾਈ ਹੋਵੇਗੀ ਤੇ ਕਿਸਾਨ ਪਿੱਛੇ ਨਹੀਂ ਹਟਣਗੇ। ਵਿਧਾਇਕ ਰਜਨੀਸ਼ ਦਹੀਆ ਦਾ ਕਹਿਣਾ ਹੈ ਕਿ ਝੋਕ ਹਰੀਹਰ ਵਾਲੀ ਜ਼ਮੀਨ ਦੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਤੇ ਨਾ ਹੀ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਹੈ। ਕਿਸਾਨਾਂ ਵੱਲੋਂ ਲਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਸ ਜਥੇਬੰਦੀ ਦੇ ਕੁਝ ਆਗੂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਹੁਣ ਕੋਝੀਆਂ ਚਾਲਾਂ ਤੇ ਉਤਰ ਆਏ ਹਨ।

Advertisement

Advertisement