ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਤੇ ਐੱਸਡੀਐੱਮ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

08:01 AM Oct 04, 2024 IST
ਐੱਸਡੀਐੱਮ ਪਾਇਲ ਨੂੰ ਮੰਗ ਪੱਤਰ ਦਿੰਦੇ ਹੋਏ ਆੜ੍ਹਤ ਐਸੋਸੀਏਸ਼ਨ ਦੇ ਨੁਮਾਇੰਦੇ।

ਦੇਵਿੰਦਰ ਸਿੰਘ ਜੱਗੀ
ਪਾਇਲ, 3 ਅਕਤੂਬਰ
ਅੱਜ ਇੱਥੇ ਦਾਣਾ ਮੰਡੀ ਵਿੱਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਐੱਸਡੀਐੱਮ ਪਾਇਲ ਪ੍ਰਦੀਪ ਸਿੰਘ ਬੈਂਸ ਨੇ ਆੜ੍ਹਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਆੜ੍ਹਤੀਆਂ ਦੀ ਹੜਤਾਲ ਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਇਸ ਮੌਕੇ ਆੜ੍ਹਤ ਐਸੋਸੀਏਸ਼ਨ ਪਾਇਲ ਵੱਲੋਂ ਐੱਸਡੀਐੱਮ ਪਾਇਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਗਿਆਸਪੁਰਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਪੰਜਾਬ ਸਰਕਾਰ ਕੋਲੋਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸ਼ੀਜਨ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਐੱਸਡੀਐਮ ਪਾਇਲ ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਆੜ੍ਹਤੀਆਂ ਵੱਲੋਂ ਸੌਂਪਿਆ ਗਿਆ ਮੰਗ ਪੱਤਰ ਸਰਕਾਰ ਨੂੰ ਅੱਗੇ ਭੇਜ ਦਿੱਤਾ ਜਾਵੇਗਾ। ਇਸ ਮੌਕੇ ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲਾ, ਪ੍ਰਧਾਨ ਬਿੱਟੂ ਪੁਰੀ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਚੀਮਾ, ਹਰੀਸ਼ ਕੁਮਾਰ ਨੋਨਾ, ਜਥੇਦਾਰ ਮੇਜਰ ਸਿੰਘ ਪੱਲਾ, ਸਚਿਨ ਸੋਨੀ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪ੍ਰਵੀਨ ਕੁਮਾਰ ਤੇ ਹੋਰ ਆੜ੍ਹਤੀ ਹਾਜ਼ਰ ਸਨ।

Advertisement

Advertisement