ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

07:32 AM Apr 26, 2024 IST
ਬਰੇਟਾ ’ਚ ਪ੍ਰਚਾਰ ਕਰਦੇ ਹੋਏ ਪ੍ਰਿੰ. ਬੁੱਧਰਾਮ।

ਪੱਤਰ ਪ੍ਰੇਰਕ
ਬੋਹਾ, 25 ਅਪਰੈਲ
ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ਲੋਕ ਸਭਾ ਖੇਤਰ ਬਠਿੰਡਾ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਬੋਹਾ ਵਿਚ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਸਿਆਸਤ ਮਾੜੀ ਨਹੀਂ ਪਰ ਸਿਆਸਤ ਵਿਚ ਗਲਤ ਵਿਅਕਤੀਆਂ ਦਾ ਪ੍ਰਵੇਸ਼ ਮਾੜਾ ਹੈ। ਲੋਕਾਂ ਦੀ ਭਲਾਈ ਲਈ ਸਿਆਸਤ ਕਰਨਾ ਮਾੜੀ ਗੱਲ ਨਹੀਂ ਹੈ। ਆਮ ਆਦਮੀ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਲੋਕ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਹਲਕੇ ਦੇ ਲੋਕਾਂ ਦੀ ਅਵਾਜ਼ ਬਣਾ ਕੇ ਭੇਜਣਗੇ। ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੋਹਾ ਖੇਤਰ ਲਈ ਖੇਤੀਬਾੜੀ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੋਹਾ ਰਜਵਾਹਾ ਪੱਕਾ ਕਰਵਾਉਣਾ ਉਨ੍ਹਾਂ ਦਾ ਸੁਪਨਾ ਸੀ ਜੋ ਹੁਣ ਮਾਨ ਸਰਕਾਰ ਨੇ ਪੂਰਾ ਕੀਤਾ ਹੈ। ਇਸ ਨਾਲ ਟੇਲਾਂ ’ਤੇ ਪਾਣੀ ਪਹੁੰਚਣ ਲੱਗਾ ਹੈ।

Advertisement

ਵਿਧਾਇਕ ਬੁੱਧਰਾਮ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਬਰੇਟਾ (ਪੱਤਰ ਪ੍ਰੇਰਕ): ਆਪ ਦੇ ਹਲਕਾ ਵਿਧਾਇਕ ਪ੍ਰਿੰ. ਬੁੱਧਰਾਮ ਵੱਲੋਂ ਆਪਣੇ ਸਾਥੀਆਂ ਨਾਲ ਲੋਕ ਸਭਾ ਚੋਣਾਂ ਲਈ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਡੋਰ ਟੋ ਡੋਰ ਜਾ ਕੇ ਵੋਟਾਂ ਮੰਗੀਆਂ ਗਈਆਂ। ਉਨ੍ਹਾਂ ਸਰਕਾਰ ਦੇ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੱਸਦੇ ਹੋਏ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਵਾਅਦੇ ਪੂਰੇ ਕਰਨ ਦੇ ਭਰੋਸੇ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ, ਪ੍ਰੀਤ ਕੁਮਾਰ ਪ੍ਰੀਤਾ, ਨਗਰ ਕੌਂਸਲ ਦੇ ਪ੍ਰਧਾਨ ਗਾਂਧੀ ਰਾਮ, ਕਾਕੂ ਬਰੇਟਾ ਅਤੇ ਹੋਰ ਪਾਰਟੀ ਵਰਕਰ ਸ਼ਾਮਿਲ ਸਨ।

Advertisement
Advertisement
Advertisement