For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਬਲਕਾਰ ਸਿੱਧੂ ਵੱਲੋਂ ਦੁੱਲੇਵਾਲਾ ਨੂੰ ਖੇਡਾਂ ਦਾ ਸਾਮਾਨ ਭੇਟ

06:58 AM Jul 04, 2024 IST
ਵਿਧਾਇਕ ਬਲਕਾਰ ਸਿੱਧੂ ਵੱਲੋਂ ਦੁੱਲੇਵਾਲਾ ਨੂੰ ਖੇਡਾਂ ਦਾ ਸਾਮਾਨ ਭੇਟ
ਵਿਧਾਇਕ ਬਲਕਾਰ ਸਿੱਧੂ ਪਿੰਡ ਦੁੱਲੇਵਾਲਾ ਦੇ ਲੋਕਾਂ ਨੂੰ ਖੇਡਾਂ ਦਾ ਸਾਮਾਨ ਦਿੰਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 3 ਜੁਲਾਈ
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਦੁੱਲੇਵਾਲਾ ਵਿਖੇ ਨੌਜਵਾਨਾਂ ਦੀ ਸਹੂਲਤ ਲਈ ਖੇਡਾਂ ਦਾ ਸਾਮਾਨ ਦਿੱਤਾ ਗਿਆ ਹੈ। ‘ਆਪ’ ਦੇ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ (ਦੁੱਲੇਵਾਲਾ) ਨੇ ਦੱਸਿਆ ਕਿ ਵਿਧਾਇਕ ਬਲਕਾਰ ਸਿੱਧੂ ਵੱਲੋਂ ਕੁਝ ਸਮਾਂ ਪਹਿਲਾਂ ਪਿੰਡ ਦੁੱਲੇਵਾਲਾ ਵਿੱਚ ਖੇਡ ਗਰਾਊਂਡ ਤੇ ਸੜਕ ਦੇ ਨਾਲ ਪਾਰਕ ਵੀ ਬਣਾਈ ਗਈ ਹੈ। ਹੁਣ ਉਨ੍ਹਾਂ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਦਾ ਸਮਾਨ ਦਿੱਤਾ ਗਿਆ ਹੈ। ਗੁਰਸੇਵਕ ਢਿੱਲੋਂ ਨੇ ਇਸ ਉਪਰਾਲੇ ਲਈ ਵਿਧਾਇਕ ਸਿੱਧੂ ਦੇ ਨਾਲ ਪ੍ਰਬੰਧਕ ਜਤਿੰਦਰ ਸਿੰਘ, ਪੰਚਾਇਤ ਸੈਕਟਰੀ ਰਿਸ਼ਵ ਵਾਲੀਆ ਅਤੇ ਨਰੇਗਾ ਸੈਕਟਰੀ ਗੁਰਮੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜੱਸਾ ਸਿੰਘ, ਕਸ਼ਮੀਰ ਸਿੰਘ, ਭੋਲੂ ਸਿੰਘ, ਹਰਪਾਲ ਸਿੰਘ, ਜਸਵੀਰ ਧਾਲੀਵਾਲ, ਰੂਪ ਸਿੰਘ, ਤੇਜ਼ੀ ਗਿੱਲ ਤੇ ਹਰਬਾਜ਼ ਢਿੱਲੋਂ ਹਾਜ਼ਰ ਸਨ।

Advertisement

Advertisement
Advertisement
Author Image

Advertisement