ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਭਰਾਜ ਨੇ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

06:41 AM Jun 28, 2024 IST
ਸੰਗਰੂਰ ’ਚ ਵਿਧਾਇਕ ਨਰਿੰਦਰ ਕੌਰ ਭਰਾਜ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਜੂਨ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਮੈਡੀਕਲ ਅਫ਼ਸਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇੰਪੈਨਲਮੈਂਟ ਤਹਿਤ ਵਾਕ ਇੰਨ ਇੰਟਰਵਿਊ ਦੇ ਅਧਾਰ ਉੱਤੇ 12 ਨਵੇਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਤਾਂ ਜੋ ਮੈਡੀਕਲ ਸੇਵਾਵਾਂ ਹਾਸਲ ਕਰਨ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ ਵਾਲੇ ਇਹ ਮੈਡੀਕਲ ਅਫ਼ਸਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ।
ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜ਼ਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ।

Advertisement

Advertisement
Advertisement