ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਭਰਾਜ ਵੱਲੋਂ ਰਾਮਪੁਰਾ ’ਚ ਖੇਡ ਸਟੇਡੀਅਮ ਤੇ ਪਾਰਕ ਦਾ ਨੀਂਹ ਪੱਥਰ

01:36 PM Jun 05, 2023 IST

ਮੇਜਰ ਸਿੰਘ ਮੱਟਰਾਂ

Advertisement

ਸੰਗਰੂਰ, 4 ਜੂਨ

ਹਲਕਾ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇੱਥੋਂ ਨੇੜਲੇ ਪਿੰਡ ਰਾਮਪੁਰਾ ਵਿੱਚ 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਤੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਖੇਡ ਸਰਗਰਮੀਆਂ ਨੂੰ ਵਿਆਪਕ ਪੱਧਰ ਉੱਤੇ ਉਤਸ਼ਾਹਿਤ ਕਰਨ ਦਾ ਜੋ ਟੀਚਾ ਮਿੱਥਿਆ ਗਿਆ ਹੈ, ਉਸ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਅਜਿਹੇ ਖੇਡ ਸਟੇਡੀਅਮ ਤੇ ਖੇਡ ਪਾਰਕ ਬਣਵਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।

Advertisement

ਇਸ ਮੌਕੇ ਵਿਧਾਇਕਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਅਤੇ ਜੀਜਾ ਤਰਲੋਚਨ ਸਿੰਘ ਵੀ ਮੌਜੂਦ ਸਨ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਪਿੰਡ ਰਾਮਪੁਰਾ ਵਿੱਚ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਕਰੀਬ 8 ਲੱਖ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਵਿਧਾਇਕਾ ਨੇ 10 ਲੱਖ ਦੀ ਲਾਗਤ ਨਾਲ ਬਣੇ ਪਬਲਿਕ ਸ਼ੈੱਡ ਦਾ ਉਦਘਾਟਨ ਵੀ ਕੀਤਾ ਅਤੇ ਗ੍ਰਾਮ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਪਿੰਡ ਦੀਆਂ ਹੋਰ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਰਪੰਚ ਸਵਰਨਜੀਤ ਕੌਰ, ਪ੍ਰਗਟ ਸਿੰਘ, ਗੁਰਪ੍ਰੀਤ ਨਦਾਮਪੁਰ, ਵਿਕਰਮ ਸਿੰਘ, ਜਗਸੀਰ ਝਨੇੜੀ ਅਤੇ ਹਰਮੇਲ ਬਟਰਿਆਣਾ ਆਦਿ ਵੀ ਹਾਜ਼ਰ ਸਨ।

Advertisement
Advertisement