ਵਿਧਾਇਕ ਭਰਾਜ ਨੇ ਬਟੜਿਆਣਾ ਵਿੱਚ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
10:27 PM Jun 23, 2023 IST
ਭਵਾਨੀਗੜ੍ਹ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਇੱਥੋਂ ਨੇੜਲੇ ਪਿੰਡ ਬਟੜਿਆਣਾ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 9.26 ਲੱਖ ਰੁਪਏ ਦੀ ਲਾਗਤ ਨਾਲ ਕਰੀਬ 40 ਹੈਕਟੇਅਰ ਰਕਬੇ ਵਿੱਚ ਖੇਤੀ ਸਿੰਜਾਈ ਲਈ ਪੈਣ ਵਾਲੀ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ।
Advertisement
ਇਸ ਮੌਕੇ ਵਿਧਾਇਕ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਮੌਕੇ ਸਮੂਹ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
Advertisement
Advertisement