For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਭਰਾਜ ਨੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ

10:13 AM Feb 11, 2024 IST
ਵਿਧਾਇਕ ਭਰਾਜ ਨੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ
ਭਰਾਜ ਵਿੱਚ ਪਬਲਿਕ ਸ਼ੈੱਡ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਭਰਾਜ।-ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 10 ਫਰਵਰੀ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਪਿੰਡ ਭਰਾਜ ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਬਲਿਕ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਭਰਾਜ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਬਲਿਕ ਸ਼ੈੱਡ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਵਿੱਚ ਪੜਾਅਵਾਰ ਤਰੀਕੇ ਨਾਲ ਵਿਕਾਸ ਹੋ ਰਿਹਾ ਹੈ ਅਤੇ ਉਹ ਖੁਦ ਸਾਰੇ ਹੀ ਥਾਵਾਂ ਉੱਤੇ ਜਾ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਤੇ ਸਮੱਸਿਆਵਾਂ ਦੇ ਰੂਬਰੂ ਹੋ ਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਨ ਲਈ ਸਰਗਰਮ ਹਨ। ਇਸ ਮੌਕੇ ਵਿਨੀਤ ਕੁਮਾਰ ਐੱਸਡੀਐੱਮ, ਪ੍ਰਭਜੋਤ ਕੌਰ ਐੱਸਡੀਓ ਪੰਚਾਇਤੀ ਰਾਜ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਰਾਮ ਸਿੰਘ ਭਰਾਜ, ਭਵਨਜੀਤ ਸਿੰਘ, ਹਾਕਮ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ ਕਾਲਾਝਾੜ ਚੇਅਰਮੈਨ ਅਤੇ ਰਣਜੀਤ ਸਿੰਘ ਭੜੋ ਹਾਜ਼ਰ ਸਨ।

Advertisement

Advertisement
Author Image

Advertisement
Advertisement
×