ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਭਰਾਜ ਨੇ ਮੀਤ ਹੇਅਰ ਦੇ ਹੱਕ ਵਿੱਚ ਚੋਣ ਮੁਹਿੰਮ ਭਖਾਈ

09:25 AM May 12, 2024 IST
ਭਵਾਨੀਗੜ੍ਹ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਦੇ ਹੋਏ ਵਿਧਾਇਕ ਭਰਾਜ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 11 ਮਈ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਭਰਾਜ, ਡੇਹਲੇਵਾਲ, ਖੇੜੀ ਗਿੱਲਾਂ, ਰਾਜਪੁਰਾ, ਕਾਲਾਝਾੜ, ਝਨੇੜੀ ਅਤੇ ਸੰਗਤਸਰ ਮੁਹੱਲਾ ਭਵਾਨੀਗੜ੍ਹ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਵੱਲੋਂ ਦੋ ਸਾਲਾਂ ਦੇ ਸੀਮਤ ਸਮੇਂ ਦੌਰਾਨ ਕੀਤੇ ਕੰਮਾਂ ਦੇ ਆਧਾਰ ’ਤੇ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਵੋਟਾਂ ਦੀ ਮੰਗ ਕਰਦੇ ਹਨ। ਇਸੇ ਦੌਰਾਨ ਉਨ੍ਹਾਂ ਨੇ ਭਵਾਨੀਗੜ੍ਹ ਦੇ ਬਹਾਵਲਪੁਰੀ ਭਾਈਚਾਰੇ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਬੂਥ ਕਮੇਟੀਆਂ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਹੋਰ ਭਖਾਉਣ ਦਾ ਸੱਦਾ ਦਿੱਤਾ।

Advertisement

‘ਆਪ’ ਉਮੀਦਵਾਰ ਮੀਤ ਹੇਅਰ ਲਈ ਚੋਣ ਪ੍ਰਚਾਰ

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਇਤਿਹਾਸਕ ਪਿੰਡ ਮੂਲੋਵਾਲ, ਜਹਾਂਗੀਰ, ਕਹੇਰੂ ਤੇ ਮੀਮਸਾ ਆਦਿ ਪਿੰਡਾਂ ਵਿੱਚ ‘ਆਪ’ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਇਕੱਤਰਤਾ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ‘ਆਪ’ ਦੀਆਂ ਸਿਆਸੀ ਜੜ੍ਹਾਂ ਨੂੰ ਹੋਰ ਮਜ਼ਬੂਤੀ ਦੇਣ ਲਈ ਪਾਰਟੀ ਉਮੀਦਵਾਰ ਮੀਤ ਹੇਅਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਦਫ਼ਤਰ ਕੈਂਪ ਦੇ ਇੰਚਾਰਜ ਅਮ੍ਰਿਤਪਾਲ ਬਰਾੜ, ਚੇਅਰਮੈਨ ਸਤਿੰਦਰ ਚੱਠਾ, ਪਾਰਟੀ ਆਗੂ ਗੁਰਤੇਜ ਸਿੰਘ ਤੇਜੀ, ਜਸਵਿੰਦਰ ਘਨੌਰ ਹਾਜ਼ਰ ਸਨ। ਉਂਜ ਆਪ ਉਮੀਦਵਾਰ ਵੱਲੋਂ 12 ਮਈ ਨੂੰ ਪਿੰਡ ਕਾਤਰੋਂ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement