For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਭਰਾਜ ਵੱਲੋਂ ਨਗਰ ਸੁਧਾਰ ਟਰੱਸਟ ਦੇ ਪ੍ਰਾਜੈਕਟ ਦੀ ਸ਼ੁਰੂਆਤ

08:04 AM Feb 10, 2024 IST
ਵਿਧਾਇਕ ਭਰਾਜ ਵੱਲੋਂ ਨਗਰ ਸੁਧਾਰ ਟਰੱਸਟ ਦੇ ਪ੍ਰਾਜੈਕਟ ਦੀ ਸ਼ੁਰੂਆਤ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਥਾਨਕ ਸ਼ਹਿਰ ਦੇ ਮਾਨਸ਼ਾਹੀਆ ਨਗਰ ਵਿੱਚ ਆਪਣੀ ਕਿਸਮ ਦੇ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। ਨਗਰ ਸੁਧਾਰ ਟਰੱਸਟ ਸੰਗਰੂਰ ਦੀ ਇਸ ਵਿਕਾਸ ਸਕੀਮ ਦਾ ਆਗਾਜ਼ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਕਰੀਬ ਇੱਕ ਕਰੋੜ ਦੀ ਲਾਗਤ ਵਾਲੇ ਇਸ ਐੱਚ.ਟੀ.ਐੱਲ.ਟੀ ਪ੍ਰਾਜੈਕਟ ਤਹਿਤ ਮਾਨਸ਼ਾਹੀਆ ਨਗਰ ਵਿੱਚ ਬਿਜਲੀ ਦੀਆਂ ਤਾਰਾਂ ਅੰਡਰ ਗਰਾਊਂਡ ਪੈਣਗੀਆਂ ਅਤੇ ਇਹ ਲੋਕਾਂ ਲਈ ਲਾਭਦਾਇਕ ਉਪਰਾਲਾ ਸਾਬਤ ਹੋਵੇਗਾ। ਵਿਧਾਇਕ ਨੇ ਦੱਸਿਆ ਕਿ ਇਹ ਪ੍ਰਾਜੈਕਟ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਨਗਰ ਵਿੱਚ ਕਰੀਬ ਦੋ ਸੌ ਘਰ ਹਨ ਅਤੇ ਅੰਡਰ ਗਰਾਊਂਡ ਬਿਜਲੀ ਤਾਰਾਂ ਪੈਣ ਨਾਲ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ, ਈਓ ਰਾਜੇਸ਼ ਕੁਮਾਰ, ਐਕਸੀਅਨ ਰਾਮ ਸਿੰਘ, ਪ੍ਰਧਾਨ ਪ੍ਰਦੀਪ ਜਿੰਦਲ, ਮਾਨਸ਼ਾਹੀਆ ਨਗਰ ਨਿਵਾਸੀ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×