ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਬਰਾੜ ਨੇ 20 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

08:05 AM Aug 21, 2024 IST
ਮੁਕਤਸਰ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਕਾਕਾ ਬਰਾੜ ਤੇ ਹੋਰ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 20 ਅਗਸਤ
ਪਿਛਲੇ ਕਈ ਦਿਨਾਂ ਤੋਂ ਕੌਂਸਲਰਾਂ ਦੀ ਚੱਲ ਰਹੀ ਭੁੱਖ ਹੜਤਾਲ ਨੂੰ ਖ਼ਤਮ ਕਰਾਉਣ ਵੇਲੇ ਕੀਤੇ ਵਾਅਦੇ ਦੇ ਦੂਜੇ ਦਿਨ ਹੀ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜਲ ਸਪਲਾਈ ਅਤੇ ਸੀਵਰੇਜ ਦੇ ਕੰਮ ਸ਼ੁਰੂ ਕਰਵਾ ਦਿੱਤੇ ਹਨ। ਇਸ ਮੌਕੇ ਉਨ੍ਹਾਂ ਕੋਟਕਪੂਰਾ ਰੋਡ ’ਤੇ ਪੈਂਦੇ ਦਸਮੇਸ਼ ਨਗਰ ਵਿੱਚ ਜਲ ਸਪਲਾਈ ਦੀ ਪਾਈਪਲਾਈਨ ਜੋ ਆਪਣੀ ਮਿਆਦ ਪੂਰੀ ਕਰ ਚੁੱਕੀ ਸੀ, ਦੀ ਜਗ੍ਹਾ ’ਤੇ 10.77 ਲੱਖ ਰੁਪਏ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਪਾਈਪਲਾਈਨ ਪਾਉਣ ਕੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਬਾਈਪਾਸ ਨਜ਼ਦੀਕ ਗੁਰੂ ਰਾਮ ਦਾਸ ਨਗਰ ਵਿੱਚ ਨਵਾਂ ਸੀਵਰੇਜ ਪਾਈਪ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਦੇ ਬਾਈਪਾਸ ਨਜ਼ਦੀਕ ਗੁਰੂ ਰਾਮ ਦਾਸ ਨਗਰ ਵਿੱਚ ਨਵਾਂ ਸੀਵਰੇਜ ਸਿਸਟਮ ਪਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਇਸ ਕੰਮ ’ਤੇ 8.46 ਲੱਖ ਰੁਪਏ ਦੀ ਲਾਗਤ ਆਵੇਗੀ। ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਹ ਦੋਵੇਂ ਕੰਮ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ।
ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਐਕਸੀਅਨ ਸ਼ਮਿੰਦਰ ਸਿੰਘ, ਐਸਡੀਓ ਰਮਿੰਦਰਜੀਤ ਸਿੰਘ ਬੇਦੀ, ਕੌਂਸਲਰ ਜਗਮੀਤ ਸਿੰਘ ਜੱਗਾ, ਉਪਕਾਰ ਸਿੰਘ, ਪਰਮਜੀਤ ਪੰਮਾ ਨੰਬਰਦਾਰ ਵੀ ਮੌਜੂਦ ਸਨ।

Advertisement

Advertisement