ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਬੁੱਧਰਾਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

08:52 AM Feb 13, 2024 IST
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 12 ਫਰਵਰੀ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਬੁਢਲਾਡਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਪਿੰਡ ਗੰਢੂ ਖੁਰਦ ਵਿੱਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲਦੀ ਹੀ ਇਨ੍ਹਾਂ ਪਿੰਡਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਫਰੀਦਕੇ, ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਰਘਵੀਰ ਸਿੰਘ ਤਾਲਬਵਾਲਾ, ਪਰਮਜੀਤ ਸਿੰਘ, ਸ਼ਿੰਦਰਪਾਲ ਸਿੰਘ ਤੇ ਕੁਲਦੀਪ ਸਿੰਘ ਮੌਜੂਦ ਸਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਉਪ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਅਤੇ ਸ਼ਹਿਰ ਦੇ ਵਾਰਡ ਨੰਬਰ 9 ਅਤੇ 10 ਵਿੱਚ ਲੱਗੇ ਲੋਕ ਸੁਵਿਧਾ ਕੈਂਪਾਂ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਿਨ੍ਹਾਂ ਵਿੱਚੋਂ ਬਹੁਤੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਬਾਕੀਆਂ ਬਾਰੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ| ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ ਇਹ ਕੈਂਪ ਲਗਾ ਰਹੀ ਹੈ।
ਜ਼ੀਰਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸ਼ੁਰੂ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਤਹਿਤ ਪਿੰਡ ਝੱਤਰਾ ਜ਼ੀਰਾ ਵਿੱਚ ਲੱਗੇ ਕੈਂਪ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਦੱਸਿਆ ਕਿ ਇਹ ਕੈਂਪ ਅੱਜ ਜ਼ੀਰਾ ਦੇ ਪਿੰਡ ਰਾਮਗੜ੍ਹ, ਸਨ੍ਹੇਰ, ਝੱਤਰਾ ਤੇ ਲੌਂਗੋਦੇਵਾ ਵਿੱਚ ਲਾਏ ਗਏ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਸੰਤੋਖ ਸਿੰਘ ਵੀ ਮੌਜੂਦ ਸਨ।

Advertisement

Advertisement
Advertisement