ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ

08:57 AM Nov 17, 2024 IST
ਵਿਦਿਆਰਥੀਆਂ ਨੂੰ ਕੱਪੜੇ ਵੰਡਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਜਸਵੰਤ ਜੱਸ
ਫਰੀਦਕੋਟ, 16 ਨਵੰਬਰ
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ ਉਮੀਦ ਸਕੂਲ ਫਾਰ ਡੈਫ ਐਂਡ ਡੰਮ ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੌਮਾਂਤਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ। ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਜ਼ਰੂਰਤ ਦਾ ਸਾਮਾਨ ਵੰਡਿਆ। ਵਿਧਾਇਕ ਸੇਖੋਂ ਵੱਲੋਂ ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਮਨੁੱਖ ਕੋਲ ਗਿਆਨ ਨਹੀਂ ਤਾਂ ਉਸ ਦੀ ਜਿੰਦਗੀ ਹਨੇਰਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਮਨਦੀਪ ਸਿੰਘ ਸਕੱਤਰ ਰੈੱਡ ਕਰਾਸ ਸੋਸਾਇਟੀ ਫਰੀਦਕੋਟ, ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਕੂਲ ਸਟਾਫ ਹਾਜ਼ਰ ਸੀ।

Advertisement

Advertisement