ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਚੱਢਾ ਨੇ ਸੜਕ ਦਾ ਕੰਮ ਸ਼ੁਰੂ ਕਰਵਾਇਆ

10:28 AM Sep 14, 2024 IST
ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਦਿਨੇਸ਼ ਚੱਢਾ। -ਫੋਟੋ: ਰੈਤ

ਪੱਤਰ ਪ੍ਰੇਰਕ
ਨੂਰਪੁਰ ਬੇਦੀ, 13 ਸਤੰਬਰ
ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਖੱਡ ਬਠਰੋਲ ਵਿੱਚ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਲਿੰਕ ਸੜਕ ਦਾ ਕੰਮ ਵਿਧਾਇਕ ਦਿਨੇਸ਼ ਚੱਢਾ ਨੇ ਸਮਿਤੀ ਚੇਅਰਮੈਨ ਡਾ. ਪ੍ਰੇਮ ਚੰਦ ਬਜਰੂੜ ਕੋਲੋਂ ਟੱਕ ਲਗਵਾ ਕੇ ਸ਼ੁਰੂ ਕਰਵਾਇਆ। ਵਿਧਾਇਕ ਚੱਢਾ ਵੱਲੋਂ ਕਾਂਗਰਸੀ ਸਮਿਤੀ ਮੈਂਬਰ ਤੋਂ ਟੱਕ ਲਗਵਾਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਇਹ ਸੜਕ ਟੁੱਟ ਚੁੱਕੀ ਸੀ।
ਇਸ ਮੌਕੇ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਨੇ ਵਿਧਾਇਕ ਨੂੰ ਪਿੰਡ ਦੀਆਂ ਹੋਰ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਬਾਬੂ ਕਸ਼ਮੀਰੀ ਲਾਲ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਦਾਰਾ ਸਿੰਘ ਟਿੱਬਾ ਟੱਪਰੀਆਂ ਆਦਿ ਹਾਜ਼ਰ ਸਨ।

Advertisement

Advertisement