For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀ ਨਿੰਦਾ

07:53 AM Mar 08, 2024 IST
ਵਿਧਾਇਕ ਵੱਲੋਂ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀ ਨਿੰਦਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਸਕੱਤਰ ਸੰਤੋਖ ਗਿੱਲ ਨੇ ਸੱਤਾਧਾਰੀ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪੱਤਰਕਾਰ ਸੰਦੀਪ ਲਾਧੂਕਾ ਅਤੇ ਮਨਦੀਪ ਸਿੰਘ ਨੂੰ ਧਮਕੀਆਂ ਦੇਣ ਦੀ ਜ਼ੋਰਦਾਰ ਨਿੰਦਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਇਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪੱਤਰਕਾਰਾਂ ਨੂੰ ਵਿਧਾਇਕ ਵੱਲੋਂ ਵਿਧਾਨ ਸਭਾ ਦੇ ਅਹਾਤੇ ਵਿੱਚ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਵਿਧਾਇਕ ਪਠਾਣਮਾਜਰਾ ਵਲੋਂ ਪੱਤਰਕਾਰਾਂ ਨੂੰ ਦਿੱਤੀ ਧਮਕੀ ਅਤੇ ਬਾਂਹ ਤੋਂ ਫੜ ਕੇ ਧਮਕਾਉਣ ਨੂੰ ਪ੍ਰੈੱਸ ਦੀ ਅਜ਼ਾਦੀ ਉੱਪਰ ਹਮਲਾ ਕਰਾਰ ਦਿੱਤਾ। ਇਸ ਸਬੰਧੀ ਯੂਨੀਅਨ ਦੀ ਸੂਬਾਈ ਲੀਡਰਸ਼ਿਪ ਨੇ ਸਪੀਕਰ ਨਾਲ ਮੁਲਾਕਾਤ ਕਰ ਕੇ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ।

Advertisement

Advertisement
Author Image

joginder kumar

View all posts

Advertisement
Advertisement
×