ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਦੇਵ ਮਾਨ ’ਤੇ ਦਲਿਤ ਆਗੂਆਂ ਨਾਲ ਬਦਸਲੂਕੀ ਕਰਨ ਦੇ ਦੋਸ਼

06:44 AM Dec 01, 2023 IST
ਵਿਧਾਇਕ ਮਾਨ ਦੇ ਦਫ਼ਤਰ ਅੱਗੇ ਜੁੜੇ ਮਜ਼ਦੂਰ।

ਪੱਤਰ ਪ੍ਰੇਰਕ
ਜਲੰਧਰ, 30 ਨਵੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਦੇਵ ਮਾਨ ਦੇ ਦਫ਼ਤਰ ਪਹੁੰਚ ਕੀਤੀ ਗਈ ਸੀ ਜਿਸ ਤਹਿਤ ਗੁਰਵਿੰਦਰ ਬਾੜਾਂ ਅਤੇ ਧਰਮਵੀਰ ਹਰੀਗੜ੍ਹ ਮੌਜੂਦ ਸਨ। ਆਗੂਆਂ ਨੇ ਦੱਸਿਆ ਕਿ ਇਸ ਦੌਰਾਨ ਵਿਧਾਇਕ ਨੇ ਮੰਗ ਪੱਤਰ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ ਅਤੇ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਮਜ਼ਦੂਰਾਂ ਦੀਆਂ ਕਿਸੇ ਵੀ ਕਿਸਮ ਦਾ ਮੰਗਾਂ ਦਾ ਮੰਗ ਪੱਤਰ ਨਾ ਲਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਮਜ਼ਦੂਰਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਦੇਵ ਮਾਨ ਵੱਲੋਂ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਬਾੜਾ ਅਤੇ ਜ਼ੋਨਲ ਆਗੂ ਧਰਮਵੀਰ ਹਰੀਗੜ੍ਹ ਨਾਲ ਹੱਥੋਪਾਈ ਕੀਤੀ ਅਤੇ ਗਾਲੀ ਗਲੋਚ ਕੀਤੀ ਗਈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਨੇ ਸਾਂਝੇ ਮੋਰਚੇ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਾਂਝੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾਂ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਗੁਲਜ਼ਾਰ ਗੋਰੀਆ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਗੁਰਮੇਸ਼ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਆਦਿ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਦੇਵ ਮਾਨ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਵਿੱਖ ਵਿੱਚ ਮੋਰਚਾ ਲਾਇਆ ਜਾਵੇਗਾ।

Advertisement

ਵਿਧਾਇਕ ਨੇ ਦੋਸ਼ ਨਕਾਰੇ

ਇਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਮਾਨ (ਦੇਵ ਮਾਨ) ਨੇ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਦੇ ਆਗੂ ਉਨ੍ਹਾਂ ਦੇ ਦਫ਼ਤਰ ਆਏ ਸਨ ਤੇ ਉਨ੍ਹਾਂ ਕਿਸੇ ਨਾਲ ਕਿਸੇ ਤਰ੍ਹਾਂ ਦੀ ਬਦਸਲੂਕੀ ਨਹੀਂ ਕੀਤੀ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਮੰਗ ਪੱਤਰ ਦਫ਼ਤਰ ਵਿੱਚ ਦੇਣ ਲਈ ਕਿਹਾ ਗਿਆ ਸੀ, ਪਰ ਉਹ ਮੰਗ ਪੱਤਰ ਦੇਣ ਸਬੰਧੀ ਉਨ੍ਹਾਂ ਨਾਲ ਫੋਟੋ ਕਰਵਾਉਣੀ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਨੂੰ ਇਹ ਵੀ ਕਿਹਾ ਗਿਆ ਕਿ ਉਹ ਮੰਗ ਪੱਤਰ ਸਬੰਧਤ ਵਿਭਾਗ ਅਤੇ ਮੁੱਖ ਮੰਤਰੀ ਨੂੰ ਭੇਜ ਦੇਣਗੇ ਤੇ ਇਸ ਦੇ ਜਵਾਬ ਦੀ ਕਾਪੀ ਵੀ ਦੇਣਗੇ।

Advertisement
Advertisement