ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡੇ

09:06 AM Dec 18, 2024 IST
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ/ਸਰਬਜੀਤ ਸਿੰਘ ਭੱਟੀ
ਡੇਰਾਬੱਸੀ/ ਲਾਲੜੂ 17 ਦਸੰਬਰ
ਇਥੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੱਤ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ 60 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ। ਇਸ ਵਿੱਚ ਗੁਰੂ ਨਾਨਕ ਕਲੋਨੀ ਨੂੰ ਗਲੀਆਂ ਨਾਲੀਆਂ ਤੇ ਸੀਵਰੇਜ ਲਈ 10 ਲੱਖ ਰੁਪਏ, ਖੇੜੀ ਨੂੰ ਫਿਰਨੀ ਰਿਪੇਅਰ ਤੇ ਵਾਟਰ ਸਪਲਾਈ ਲਈ 15 ਲੱਖ ਰੁਪਏ, ਪਿੰਡ ਮੀਆਂਪੁਰ ਨੂੰ ਗਲੀਆਂ ਨਾਲੀਆਂ ਤੇ ਸੀਵਰੇਜ਼ ਲਈ 10 ਲੱਖ ਰੁਪਏ, ਅੰਬਛਪਾ ਨੂੰ ਗਲੀਆਂ ਨਾਲੀਆਂ ਲਈ 5 ਲੱਖ ਰੁਪਏ, ਧੀਰੇਮਾਜਰਾ ਨੂੰ ਸੀਵਰੇਜ ਪਾਈਪ ਲਾਈਨ 5 ਲੱਖ ਰੁਪਏ, ਖੇਲਣ ਨੂੰ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ, ਫਤਿਹਪੁਰ ਜੱਟਾਂ ਨੂੰ ਸਟੇਡੀਅਮ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਦੇ ਚੈੱਕ ਵੰਡੇ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਕੋਲ ਹੁਣ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਅਤੇ ਪਿੰਡ ਵਾਸੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਲੋੜੀਂਦੇ ਫੰਡ ਹੋਣਗੇ। ਗਰਾਂਟਾਂ ਦੀ ਵਰਤੋਂ ਸੜਕਾਂ, ਸਕੂਲਾਂ, ਕਮਿਊਨਿਟੀ ਸੈਂਟਰਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਮੁਰੰਮਤ ਵਰਗੇ ਪ੍ਰਾਜੈਕਟਾਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਗਰਾਂਟ ਦਿੱਤੀ ਗਈ ਹੈ, ਉਹ ਸਿਰਫ਼ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।

Advertisement

Advertisement