ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਡਾ. ਰਹਿਮਾਨ ਨੇ ਮੁੱਖ ਮੰਤਰੀ ਮਾਨ ਦਾ ਹਾਲ ਜਾਣਿਆ

09:00 AM Oct 11, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਅਕਤੂਬਰ
ਬੀਤੇ ਦਿਨੀਂ ਸਿਹਤ ਠੀਕ ਨਾ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੋਏ ਸਨ, ਜਿਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਸ੍ਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਜਾ ਕੇ ਹਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਇਸ ਮੌਕੇ ਉਨ੍ਹਾਂ ਮਾਲੇਰਕੋਟਲਾ ਦੇ ਵਿਕਾਸ ਸਬੰਧੀ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਵੀ ਕੀਤਾ। ਵਿਧਾਇਕ ਡਾ. ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਹੁਣ ਉਹ ਸਿਹਤਯਾਬ ਹੋ ਰਹੇ ਹਨ। ਉਨ੍ਹਾਂ ਮਾਲੇਰਕੋਟਲਾ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਸਾਹਿਬ ਨੇ ਯਕੀਨ ਦਿਵਾਇਆ ਕਿ ਮਾਲੇਰਕੋਟਲਾ ਦੇ ਵਿਕਾਸ ਲਈ ਰਕਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement