ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਡੀ ਵੱਲੋਂ ਵਿਧਾਇਕ ਗੱਜਣਮਾਜਰਾ ਦਾ ਭਰਾ ਬਲਵੰਤ ਸਿੰਘ ਗ੍ਰਿਫ਼ਤਾਰ

09:03 AM Oct 06, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 5 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਇਹ ਗ੍ਰਿਫ਼ਤਾਰੀ 40 ਕਰੋੜ ਰੁਪਏ ਦੇ ਬੈਂਕ ਘਪਲੇ ਦੇ ਮਾਮਲੇ ਵਿੱਚ ਕੀਤੀ ਹੈ। ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਬੰਦ ਹੈ। ਈਡੀ ਦੀ ਜਾਂਚ ਟੀਮ ਵੱਲੋਂ ਅੱਜ ਉਸ ਨੂੰ ਮੁਹਾਲੀ ਦੀ ਸੀਬੀਆਈ-ਕਮ-ਐੱਨਆਈਏ ਅਦਾਲਤ ਦੀ ਵਿਸ਼ੇਸ਼ ਜੱਜ ਮਨਜੋਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਵਿਧਾਇਕ ਦੇ ਭਰਾ ਕੋਲੋਂ ਪੁੱਛ-ਪੜਤਾਲ ਕਰਨ ਲਈ ਸੱਤ ਦਿਨਾਂ ਦਾ ਪੁਲੀਸ ਰਿਮਾਂਡ ਦੇਣ ਦੀ ਅਰਜ਼ੀ ਦਾਇਰ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਲਵੰਤ ਸਿੰਘ ਨੂੰ ਚਾਰ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ। ਕੇਸ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ। ਵਿਧਾਇਕ ਗੱਜਣਮਾਜਰਾ ਦਾ ਪਰਿਵਾਰ ਬਹੁ-ਕਰੋੜੀ ਬੈਂਕ ਧੋਖਾਧੜੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। 16 ਸਤੰਬਰ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਸੀ। ਈਡੀ ਨੇ ਪਿਛਲੇ ਸਾਲ 6 ਦਸੰਬਰ 2023 ਨੂੰ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਹਨ। ਮੁਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਵਿਧਾਇਕ ਗੱਜਣਮਾਜਰਾ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲਈ ਸੀ, ਜਿੱਥੇ ਉਨ੍ਹਾਂ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ।

Advertisement

Advertisement