ਵਿਧਾਇਕ ਘੁੰਮਣ ਨੇ ਪਸ਼ੂ ਪਾਲਕਾਂ ਨੂੰ ਬੋਨਸ ਵੰਡੇ
ਪੱਤਰ ਪ੍ਰੇਰਕ
ਦਸੂਹਾ, 4 ਨਵੰਬਰ
ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਤਿ ਕਰਨ ਲਈ ‘ਆਪ’ ਸਰਕਾਰ ਵੱਲੋਂ ਨਵੀਆਂ ਯੋਜਵਾਨਾਂ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਪਿੰਡ ਪੰਨਵਾਂ ਵਿੱਚ ਪਸ਼ੂ ਪਾਲਕਾਂ ਨੂੰ ਬੋਨਸ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਤਹਤਿ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ। ਅਖੀਰ ਵਿੱਚ ਪਨੰਵਾਂ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪੰਨੂ ਵੱਲੋਂ ਵਿਧਾਇਕ ਘੁੰਮਣ ਤੇ ਪਸ਼ੂ ਪਾਲਕਾਂ ਦਾ ਧੰਨਵਾਦ ਕੀਤਾ ਗਿਆ।
ਪਸ਼ੂ ਪਾਲਣ ਵਿਭਾਗ ਵੱਲੋਂ ਗਊ ਭਲਾਈ ਕੈਂਪ
ਜਲੰਧਰ (ਪੱਤਰ ਪ੍ਰੇਰਕ): ਪਸ਼ੂ ਪਾਲਣ ਵਿਭਾਗ ਵਲੋਂ ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਪੁਲੀਸ ਲਾਈਨ ਵਿਖੇ ਪੀਐੱਫਏ ਵਲੋਂ ਚਲਾਈ ਜਾ ਰਹੀ ਗਊਸ਼ਾਲਾ ’ਚ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਮੌਕੇ 25000 ਰੁਪਏ ਦੀਆਂ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਹਰਮਨਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਅਨਿਲ ਕੁਮਾਰ ਨੇ ਦੱਸਿਆ ਕੈਂਪ ਵਿੱਚ ਗਊਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਜ਼ਖਮੀ ਪਸ਼ੂਆਂ ਦਾ ਮੌਕੇ ’ਤੇ ਇਲਾਜ ਕੀਤਾ ਗਿਆ।