For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਘੁੰਮਣ ਨੇ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਸੌਂਪੇ

06:51 AM Aug 02, 2024 IST
ਵਿਧਾਇਕ ਘੁੰਮਣ ਨੇ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਸੌਂਪੇ
ਕਿਸਾਨਾਂ ਨੂੰ ਖੇਤੀ ਔਜ਼ਾਰਾਂ ਲਈ ਮਨਜ਼ੂਰੀ ਪੱਤਰ ਦਿੰਦੇ ਹੋਏ ਵਿਧਾਇਕ ਘੁੰਮਣ। -ਫੋਟੋ: ਸੰਦਲ
Advertisement

ਪੱਤਰ ਪ੍ਰੇਰਕ
ਦਸੂਹਾ, 1 ਅਗਸਤ
ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ 13 ਕਿਸਾਨਾਂ ਨੂੰ ਖੇਤੀ ਔਜ਼ਾਰਾਂ ਲਈ ਮਨਜ਼ੂਰੀ ਪੱਤਰ ਵੰਡੇ ਗਏ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਵਿਧਾਇਕ ਘੁੰਮਣ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ ਯੋਜਨਾ ਤਹਿਤ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤਹਿਤ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ, ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਅਪਰੇਟਡ ਬੂਮ ਸਪਰੇਅਰ, ਪੀ.ਟੀ.ਓ. ਅਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ, ਬੇਲਰ, ਸੀਡਰ ਦੀ ਖਰੀਦ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਸਬੰਧਤ ਪੋਰਟਲ ਤੋਂ ਵਧੇਰੇ ਜਾਣਕਾਰੀ ਲੈ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਅਵਤਾਰ ਸਿੰਘ, ਖੇਤੀਬਾੜੀ ਵਿਕਾਸ ਅੰਦਰ ਯਸ਼ਪਾਲ, ਠਾਕੁਰ ਦਿਨੇਸ਼, ਹਰਮਿੰਦਰ ਸਿੰਘ ਫ਼ੌਜੀ, ਅਮਰਪ੍ਰੀਤ ਸੋਨੂੰ ਖਾਲਸਾ, ਖੇਤੀਬਾੜੀ ਉਪ ਨਰੀਖਕ ਕੁਲਵਿੰਦਰ ਸਿੰਘ ਤੇ ਜੇਟੀ ਸੁਖਵਿੰਦਰ ਸਿੰਘ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement